Monday, October 5, 2026

ਖਾਲਸਾ ਕਾਲਜ ਵਿਖੇ ਸ਼ਰਧਾ ਸਹਿਤ ਮਨਾਇਆ ‘ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ’

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ਗੁਰਦੁਆਰਾ ਸਾਹਿਬ ’ਚ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨੈਸ ਮੈਨੇਜ਼ਮੈਂਟ ਸਟੱਡੀਜ਼ ਦੇ ਵਿਦਿਆਰਥੀਆਂ ਨੇ ਸੰਗਤ ਨੂੰ ਗੁਰ ਜਸ ਗਾਇਨ ਕਰ ਕੇ ਨਿਹਾਲ ਕੀਤਾ।
ਇਸ ਪਵਿੱਤਰ ਦਿਹਾੜੇ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ, ਜੋ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਮ ਨਾਲ ਜਾਣੀ ਜਾਂਦੀ ਸੀ।ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੱਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਇਸ ਮੌਕੇ ਕੌਂਸਲ ਦੇ ਐਡੀਸ਼ਨ ਆਨਰੇਰੀ ਸਕੱਤਰ ਜਤਿੰਦਰ ਬਰਾੜ, ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਪਰਮਜੀਤ ਸਿੰਘ ਬੱਲ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ, ਹੁਸ਼ਿਆਰ ਨਗਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਫਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਐਂਡ ਬਿਜ਼ਨੈਸ ਮੈਨੇਜ਼ਮੈਂਟ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼, ਅੰਡਰ ਸੈਕਟਰੀ ਡੀ.ਐਸ. ਰਟੌਲ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …