Monday, December 23, 2024

ਖਾਲਸਾ ਕਾਲਜ ਵਿਖੇ ‘ਮੁਫ਼ਤ ਦੰਦਾਂ ਦੀ ਸਿਹਤ ਜਾਂਚ’ ਕੈਂਪ ਦਾ ਆਯੋਜਨ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ‘ਰਾਸ਼ਟਰੀ ਸੇਵਾ ਯੋਜਨਾ’ (ਨੈਸ਼ਨਲ ਸਰਵਿਸ ਸਕੀਮ) ਯੂਨਿਟ ਨੇ ਦੰਦਾਂ ਦੀ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਲੋਵ ਡੈਂਟਲ ਕਲੀਨਿਕ ਦੇ ਸਹਿਯੋਗ ਨਾਲ ‘ਮੁਫ਼ਤ ਦੰਦਾਂ ਦੀ ਸਿਹਤ ਜਾਂਚ’ ਕੈਂਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਲਗਾਏ ਗਏ।ਇਸ ਕੈਂਪ ’ਚ 3 ਮੈਂਬਰੀ ਡੈਂਟਲ ਟੀਮ ਓਰਲ ਸਰਜਨ (ਐਮ.ਡੀ.ਐਸ) ਡਾ. ਨੰਦਿਨੀ, ਡੈਂਟਲ ਅਸਿਸਟੈਂਟ ਡੌਲੀ ਅਤੇ ਲਵਪ੍ਰੀਤ ਸ਼ਰਮਾ ਨੇ ਫਿਜ਼ੀਓਥੈਰੇਪੀ ਵਿਭਾਗ ਵਿਖੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ।
ਇਸ ਦੌਰਾਨ ਪ੍ਰਿੰ: ਡਾ. ਮਹਿਲ ਸਿੰਘ ਨੇ ਡੈਂਟਲ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਨੂੰ ਸਿਹਤ ਅਤੇ ਸਫਾਈ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।ਦੰਦਾਂ ਦੀ ਦੇਖਭਾਲ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਡਾ. ਨੰਦਿਨੀ ਨੇ ਕਿਹਾ ਕਿ 20 ਸਾਲ ਤੋਂ ਵੱਧ ਉਮਰ ਦੇ ਜ਼ਿਆਦਾਤਰ ਲੋਕ ਕੈਵਿਟੀ ਦੀ ਸਮੱਸਿਆਵਾਂ ਤੋਂ ਪੀੜ੍ਹਤ ਹਨ ਅਤੇ ਬਹੁਤ ਸਾਰੇ ਮਸੂੜਿਆਂ ਨਾਲ ਸਬੰਧਿਤ ਬਿਮਾਰੀਆਂ ਦੇ ਸ਼ਿਕਾਰ ਹਨ।ਉਨ੍ਹਾਂ ਨੇ ਲੋਕਾਂ ਨੂੰ ਸਵੱਛਤਾ ਦੇ ਨਾਲ-ਨਾਲ ਅਣਉਚਿਤ ਜੀਵਨ ਸ਼ੈਲੀ ਕਾਰਨ ਦਿਲ ਦੇ ਰੋਗਾਂ, ਤਣਾਅ, ਚਿੰਤਾ ਆਦਿ ਵਰਗੀਆਂ ਸਿਹਤ ਸਬੰਧੀ ਬਿਮਾਰੀਆਂ ਦਾ ਸਾਹਮਣਾ ਕਰਨ ਵਾਲੇ ਰੋਜ਼ਾਨਾ ਜੀਵਨ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ।
ਉਨ੍ਹਾਂ ਨੇ ਸ਼ਰਾਬ, ਤੰਬਾਕੂ ਅਤੇ ਸਿਗਰੇਟ ਦੇ ਜ਼ਿਆਦਾ ਸੇਵਨ ਨਾਲ ਪ੍ਰਭਾਵਿਤ ਮਰੀਜ਼ਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਚਾਨਣਾ ਪਾਇਆ।ਉਨ੍ਹਾਂ ਕੈਵਿਟੀਜ਼, ਮਸੂੜਿਆਂ ਦੀ ਸੋਜ਼, ਪਲੇਕ ਅਤੇ ਉਨ੍ਹਾਂ ਦੇ ਇਲਾਜ ਦੇ ਉਪਾਅ ਆਦਿ ਦੰਦਾਂ ਨਾਲ ਜੁੜੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਆਪਣੇ ਦੰਦਾਂ ਅਤੇ ਮਸੂੜਿਆਂ ਦੀ ਸੰਭਾਲ ਕਰਕੇ ਅਤੇ ਦੰਦਾਂ ਦੀ ਨਿਯਮਿਤ ਜਾਂਚ ਕਰਵਾ ਕੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ਼ ਮੈਂਬਰਾਂ ਦੇ ਦੰਦਾਂ ਦਾ ਚੈਕਅੱਪ ਕੀਤਾ ਗਿਆ ਅਤੇ ਸਲਾਹ ਦਿੱਤੀ ਗਈ।
ਇਸ ਮੌਕੇ ਡਾ. ਟੀ.ਐਸ ਭਾਟੀਆ, ਡਾ. ਜ਼ੋਰਾਵਰ ਸਿੰਘ, ਡਾ. ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਡਾ. ਸਿਓਜ਼ੀ ਭਾਟੀਆ ਅਤੇ ਐਨ.ਐਸ.ਐਸ ਯੂਨਿਟਾਂ ਦੇ ਮੈਂਬਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …