ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋਈਆਂ 67ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਦਾ ਉਦਘਾਟਨ ਕੀਤਾ ਗਿਆ।ਐਥਲੈਟਿਕਸ (ਅੰਡਰ-14) ਤਹਿਤ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲੇ ਖਿੱਚ ਦਾ ਕੇਂਦਰ ਬਣੇ।
ਵਿਧਾਇਕਾ ਭਰਾਜ ਨੇ ਜਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਹੋ ਰਹੀਆਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।ਨਰੇਸ਼ ਸੈਣੀ ਜਿਲ੍ਹਾ ਖੇਡ ਕੋਆਰਡੀਨੇਟਰ ਨੇ ਦੱਸਿਆ ਕਿ 23 ਜਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਅਤੇ ਪਹਿਲੇ ਦਿਨ ਦੇ ਨਤੀਜਿਆਂ ਤਹਿਤ 100 ਮੀਟਰ ਦੌੜ (ਲੜਕੇ) ਵਿੱਚ ਸ਼ਹਿਬਾਜ਼ ਸਿੰਘ ਗੁਰਦਾਸਪੁਰ ਨੇ ਪਹਿਲਾ ਸਥਾਨ, ਅਨਮੋਲਪ੍ਰੀਤ ਸਿੰਘ ਲੁਧਿਆਣਾ ਨੇ ਦੂਜਾ ਤੇ ਮੋਹਿਤ ਫਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ 100 ਮੀਟਰ ਦੌੜ (ਲੜਕੀਆਂ) ਵਿੱਚ ਕਸ਼ਿਸ਼ ਸੰਗਰੂਰ ਨੇ ਪਹਿਲਾ, ਮਨਜੋਤ ਕੌਰ ਰੂਪਨਗਰ ਨੇ ਦੂਜਾ ਤੇ ਵਿਸ਼ਮੀਤ ਕੌਰ ਮੋਹਾਲੀ ਨੇ ਤੀਜਾ ਸਥਾਨ ਹਾਸਿਲ ਕੀਤਾ।ਉਨ੍ਹਾਂ ਦੱਸਿਆ ਕਿ 600 ਮੀਟਰ (ਲੜਕਿਆਂ) ਵਿੱਚ ਖੁਸ਼ਪ੍ਰੀਤ ਸਿੰਘ ਬਰਨਾਲਾ ਨੇ ਪਹਿਲਾ ਸਥਾਨ, ਸਹਿਜਪ੍ਰੀਤ ਸਿੰਘ ਮੁਕਤਸਰ ਨੇ ਦੂਜਾ ਤੇ ਅਨਮੋਲ ਸਿੰਘ ਸੰਗਰੂਰ ਨੇ ਤੀਜਾ ਸਥਾਨ ਹਾਸਿਲ ਕੀਤਾ।ਉੱਚੀ ਛਾਲ (ਹਾਈ ਜੰਪ) ਵਿੱਚ ਜਸਕਰਨਜੋਤ ਸਿੰਘ ਤਰਨਤਾਰਨ ਨੇ ਪਹਿਲਾ, ਰਾਜਵੀਰ ਸਿੰਘ ਅੰਮ੍ਰਿਤਸਰ ਨੇ ਦੂਜਾ ਤੇ ਬਿਸਮੀਤ ਸਿੰਘ ਬਠਿੰਡਾ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਨਵਦੀਪ ਸਿੰਘ ਜਿਲ੍ਹਾ ਖੇਡ ਅਫ਼ਸਰ, ਟੂਰਨਾਮੈਂਟ ਕਮੇਟੀ ਮੈਂਬਰ ਪ੍ਰਿੰਸੀਪਲ ਇੰਦੂ ਸਿਮਕ, ਮੁੱਖ ਅਧਿਆਪਕ ਹਰਪ੍ਰੀਤ ਸਿੰਘ, ਅਮਰੀਕ ਸਿੰਘ ਡੀ.ਪੀ.ਈ ਤੇ ਜਗਤਾਰ ਸਿੰਘ ਡੀ.ਪੀ.ਈ ਵੀ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …