Sunday, December 22, 2024

ਬਹੁਪੱਖੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 1 ਨਵੰਬਰ (ਦੀਪ ਦਵਿੰਦਰ ਸਿੰਘ) – ਬਹੁਪੱਖੀ ਲੇਖਕ ਤੇ `ਸਤਰੰਗੀ` ਮੈਗਜ਼ੀਨ ਦੇ ਮੁੱਖ ਸੰਪਾਦਕ ਮਨਮੋਹਨ ਸਿੰਘ ਬਾਸਰਕੇ ਦੀ ਬੇਵਕਤੀ ਮੌਤ `ਤੇ ਅੰਮ੍ਰਿਤਸਰ ਦੀਆਂ ਵੱਖ-ਵੱਖ ਸਾਹਿਤਕ ਸੰਸਥਾਵਾਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਨਾਂ ਦੇ ਅਚਨਚੇਤ ਵਿਛੋੜੇ ਨਾਲ ਪੰਜਾਬੀ ਸਾਹਿਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਬਾਸਰਕੇ ਨੇ ਕਹਾਣੀ, ਨਾਵਲ ਅਤੇ ਬਾਲ ਸਾਹਿਤ ਦੇ ਖੇਤਰ ਵਿੱਚ ਜਿਕਰਯੋਗ ਕੰਮ ਕੀਤਾ ਅਤੇ ਭਾਸ਼ਾ ਵਿਭਾਗ ਪੰਜਾਬ ਵਲੋਂ ਉਨ੍ਹਾਂ ਕੋਲੋਂ ਕਈ ਇਤਿਹਾਸਕ ਪਿੰਡਾਂ ਬਾਰੇ ਸਰਵੇਖਣ ਪੁਸਤਕਾਂ ਲਿਖਵਾ ਕੇ ਪਕਾਸ਼ਿਤ ਕੀਤੀਆਂ ਗਈਆਂ।ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਦਿਲਬਾਗ ਸਿੰਘ ਸਰਕਾਰੀਆ, ਹਰਜੀਤ ਸਿੰਘ ਲਾਡੀ ਸਰਕਾਰੀਆ, ਕਮਲ ਗਿੱਲ, ਪ੍ਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਗੁਰਬਾਜ ਸਿੰਘ ਛੀਨਾ, ਨਰੰਜਣ ਸਿੰਘ ਗਿੱਲ, ਸੁਖਬੀਰ ਸਿੰਘ ਭੁੱਲਰ, ਨਿਰਮਲ ਕੌਰ ਕੋਟਲਾ, ਨਵਜੋਤ ਕੌਰ ਭੁੱਲਰ, ਪੰਜਾਬੀ ਸਾਹਿਬ ਸਭਾ ਚੋਗਾਵਾਂ ਦੇ ਸਰਪ੍ਰਸਤ ਮੁਖਤਾਰ ਗਿੱਲ, ਪ੍ਰਧਾਨ ਧਰਵਿੰਦਰ ਸਿੰਘ ਔਲਖ, ਸਤਨਾਮ ਔਲਖ, ਪਰਗਟ ਸਿੰਘ ਔਲਖ, ਕੁਲਦੀਪ ਸਿੰਘ ਦਰਾਜ਼ਕੇ, ਯੁਧਬੀਰ ਸਿੰਘ ਔਲਖ, ਸ੍ਰੀ ਕਰਤਾਰਪੁਰ ਸਾਹਿਬ ਸੰਘਰਸ਼ ਕਮੇਟੀ ਪ੍ਰਧਾਨ ਵਿਜੇ ਕੁਮਾਰ ਸੋਨੀ, ਹਰਚਰਨ ਸਿੰਘ ਬਾਜਵਾ, ਪਭਜੋਤ ਸਿੰਘ ਭੱਲਾ ਵਲੋਂ ਇਸ ਦੁੱਖ ਦੀ ਘੜੀ ਬਾਸਰਕੇ ਦੇ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …