ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੂਬੇ ਦੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਪੂਰਤੀ ਨਾ ਹੋਣ ’ਤੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਸਰਕਾਰ ਆੜ੍ਹੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਵਲੋਂ ਸਮੇਂ ’ਤੇ ਹੀ ਖਾਦ ਦਾ ਉਚਿੱਤ ਡਿਸਟ੍ਰੀਬਿਊਸ਼ਨ ਪ੍ਰਬੰਧ ਕਰ ਲਿਆ ਜਾਂਦਾ ਤਾਂ ਕਿਸਾਨਾਂ ਨੂੰ ਡੀ.ਏ.ਪੀ ਸਬੰਧੀ ਕਿਸੇ ਵੀ ਤਰ੍ਹਾਂ ਕੋਈ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈਣਾ ਸੀ।
ਛੀਨਾ ਨੇ ਕਿਹਾ ਕਿ ਜਦੋਂ ਤੋਂ ਸੂਬੇ ’ਚ ਮਾਨ ਸਰਕਾਰ ਹੋਂਦ ’ਚ ਆਈ ਹੈ, ਉਦੋਂ ਤੋਂ ਹਰੇਕ ਵਰਗ ਖੱਜ਼ਲ ਖੁਆਰੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਅੰਨਦਾਤਾ ਨਾਲ ਕੀਤਾ ਕੋਈ ਵੀ ਵਾਅਦਾ ਅਜੇ ਤੱਕ ਪੁਗਾ ਨਹੀਂ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਢਿੱਲੇ ਪ੍ਰਬੰਧਾਂ ਕਾਰਨ ਕਿਸਾਨ ਆਪਣੀ ਕੀਮਤੀ ਫ਼ਸਲ ਨੂੰ ਕੌਡੀਆਂ ਦੇ ਭਾਅ ਵੇਚਣ ਲਈ ਮਜ਼ਬੂਰ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਡੀਆਂ ’ਚ ਝੋਨੇ ਦੀ ਖਰੀਦ ਦੇ ਸਹੀ ਇੰਤਜ਼ਾਮ ਨਾ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਛੀਨਾ ਨੇ ਕਿਹਾ ਕਿ ਜੇਕਰ ਮਾਨ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਕੋਈ ਠੋਸ ਹੱਲ ਨਾ ਕੱਢਿਆ ਤਾਂ ਕਿਸਾਨਾਂ ਨੂੰ ਮਜ਼ਬੂਰੀਵੱਸ ਧਰਨੇ ਅਤੇ ਰੈਲੀਆ ਦਾ ਰਾਹ ਅਪਨਾਉਣਾ ਪਵੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …