ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਨਾਲ ਸਬੰਧਤ ਵੱਖ-ਵੱਖ ਕੋਰਟਾਂ ਵਿੱਚ ਚੱਲ ਰਹੇ ਕੋਰਟ ਕੇਸਾਂ ਦਾ ਰੀਵਿਊ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵੱਖ-ਵੱਖ ਬਰਾਂਚਾਂ ਦੇ ਸੁਪਰਡੈਂਟਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਾਈਕੋਰਟ ਵਿਖੇ ਚੱਲ ਰਹੇ ਕੋਰਟ ਕੇਸਾਂ ਨੂੰ ਤਰਜ਼ੀਹ ਦਿੱਤੀ ਜਾਵੇ ਅਤੇ ਜੇਕਰ ਕੋਈ ਜਵਾਬੀ ਦਾਅਵਾ ਪੇਸ਼ ਕਰਨਾ ਹੈ ਤਾਂ ਉਸ ਨੂੰ ਮਿਥੇ ਸਮੇਂ ਦੇ ਅੰਦਰ ਪੇਸ਼ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਹਾਈਕੋਰਟ, ਹਿਊਮਨ ਰਾਈਟ ਕਮਿਸ਼ਨ, ਐਸ.ਸੀ ਕਮਿਸ਼ਨ, ਜ਼ਮੀਨ ਐਕਵਾਇਰ ਕੇਸਾਂ ਦੀਆਂ ਲਿਸਟਾਂ ਵੱਖ-ਵੱਖ ਬਰਾਂਚਾਂ ਵਿਚੋਂ ਪ੍ਰਾਪਤ ਹੋ ਗਈਆਂ ਹਨ।ਉਨਾਂ ਕਿਹਾ ਕਿ ਜੇਕਰ ਹਾਈਕੋਰਟ ਵਿੱਚ ਕੋਈ ਵੀ ਕੇਸ ਪੈਂਡਿੰਗ ਹੈ, ਜਾਂ ਉਸਦਾ ਜਵਾਬ ਦਿੱਤਾ ਜਾਣਾ ਹੈ, ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਬੇਲੋੜੀ ਦੇਰੀ ਤੋਂ ਬਚਿਆ ਜਾਵੇ।
ਥੋਰੀ ਨੇ ਕਿਹਾ ਕਿ ਕੋਰਟ ਕੇਸਾਂ ਦਾ ਸਮੇਂ ਸਿਰ ਜਵਾਬ ਨਾ ਦੇਣ ’ਤੇ ਸਰਕਾਰ ਨੂੰ ਕਈ ਵਾਰ ਨਾਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਨਵਾਂ ਕੋਰਟ ਕੇਸ ਪ੍ਰਾਪਤ ਹੁੰਦਾ ਹੈ ਤਾਂ ਤੁਰੰਤ ਗੂਗਲ ਸ਼ੀਟ ‘ਤੇ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਡੀ.ਐਮ ਮਜੀਠਾ ਸ੍ਰੀਮਤੀ ਹਰਨੂਰ ਕੌਰ ਢਿੱਲੋਂ ਤੋਂ ਇਲਾਵਾ ਵੱਖ-ਵੱਖ ਬਰਾਂਚਾਂ ਦੇ ਮੁਖੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …