ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਆਸਦੀਪ ਸਿੰਘ ਨੇ ਪੰਜਾਬ ਜੁਡੀਸ਼ੀਅਲ ਸਰਵਿਸਜ਼ ਦਾ ਇਮਿਤਹਾਨ ਪਾਸ ਕਰ ਕੇ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਵਿਦਿਆਰਥੀ ਆਸਦੀਪ ਸਿੰਘ ਜੱਜ ਵਜੋਂ ਨਿਯੁੱਕਤ ਹੋਣ ਉਪਰੰਤ ਕਾਲਜ ਪੱਜਾ, ਜਿਥੇ ਉਸ ਦਾ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਫੁਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ।
ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਆਸਦੀਪ ਸਿੰਘ ਨੇ ਬੜੀ ਮਿਹਨਤ ਨਾਲ ਸੈਸ਼ਨ 2015-20 ਦੌਰਾਨ ਕਾਲਜ ਤੋਂ ਬੀ.ਏ, ਐਲ.ਐਲ.ਬੀ (5 ਸਾਲਾ ਕੋਰਸ) ਦੀ ਡਿਗਰੀ ਪ੍ਰਾਪਤ ਕੀਤੀ।ਉਨ੍ਹਾਂ ਕਿਹਾ ਕਿ ਆਸਦੀਪ ਸਿੰਘ ਨੇ ਆਪਣੇ ਪਿਤਾ ਨਾਲ ਕਾਲਜ ਵਿਖੇ ਆ ਕੇ ਅਧਿਆਪਕਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਕਾਲਜ ਵਿਖੇ ਹਰ ਵਿਸ਼ਾ ਉਸ ਦੇ ਅਧਿਆਪਕਾਂ ਨੇ ਬੜੇ ਵਿਸਥਾਰ ਪੂਰਵਕ ਢੰਗ ਨਾਲ ਪੜ੍ਹਾਇਆ ਅਤੇ ਉਸ ਨੇ ਪਹਿਲੇ ਯਤਨ ਨਾਲ ਹੀ ਆਪਣਾ ਮੁਕਾਮ ਹਾਸਲ ਕਰ ਲਿਆ।ਉਨ੍ਹਾਂ ਕਿਹਾ ਕਿ ਆਸਦੀਪ ਸਿੰਘ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਰੁਚੀ ਰੱਖਦਾ ਸੀ ਅਤੇ ਕਾਲਜ ਦੀ ਕ੍ਰਿਕੇਟ ਟੀਮ ਦਾ ਮੈਂਬਰ ਵੀ ਸੀ।ਕਾਲਜ ਦੇ ਅਧਿਆਪਕਾਂ ਅਤੇ ਮੈਨੇਜਮੈਂਟ ਵਲੋਂ ਆਸਦੀਪ ਸਿੰਘ ਨੂੰ ਉਕਤ ਪ੍ਰਾਪਤੀ ਲਈ ਵਧਾਈ ਦਿੱਤੀ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਮੋਹਿਤ ਸੈਨੀ, ਡਾ. ਰਾਸ਼ੀਮਾ ਚੰਗੋਤਰਾ, ਡਾ. ਸੀਮਾ ਰਾਣੀ, ਡਾ. ਨਿਧੀ, ਡਾ. ਗੁਰਜਿੰਦਰ ਕੌਰ, ਪ੍ਰੋ. ਉਤਕਰਸ਼ ਸੇਠ ਆਦਿ ਕਾਲਜ ਅਧਿਅਪਕ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …