Sunday, December 22, 2024

ਵਧੀਕ ਡਿਪਟੀ ਕਮਿਸ਼ਨਰ ਨੇ ਜਿਲੇ ‘ਚ ਚੱਲ ਰਹੀਆਂ ਸੀ.ਐਮ ਦੀਆਂ ਯੋਗਸ਼ਾਲਾਵਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕੀਤੀ ਸੀ। ਉਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਸਮੇਂ 17 ਪਾਰਕਾਂ ਵਿੱਚ 52 ਯੋਗ ਕਲਾਸਾਂ ਲਗਾ ਕੇ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 12 ਯੋਗ ਟਰੇਨਰ ਲੋਕਾਂ ਨੂੰ ਯੋਗਾ ਦੀ ਟ੍ਰੇਨਿੰਗ ਦੇ ਰਹੇ ਹਨ।
ਉਨਾਂ ਦੱਸਿਆ ਕਿ ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ‘ਚ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਵੱਲੋਂ ਮੋਬਾਇਲ ਨੰਬਰ ‘ਤੇ ਮਿਸ ਕਾਲ 76694-00500 ਜਾਂ ਵੈਬਸਾਈਟ ੴਹਟਟਪਸ://ਚਮਦੇਿੋਗਸਹੳਲੳ.ਪੁਨਜੳਬ.ਗੋਵ.ਨਿ ਉਤੇ ਲਾਗਇਨ ਕਰਕੇ ਆਪੋ ਆਪਣੇ ਇਲਾਕੇ ਵਿੱਚ ਯੋਗ ਇੰਸਟਰੱਕਟਰਾਂ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਸੀ.ਐਮ ਯੋਗਸ਼ਾਲਾ ਦੇ ਜਿਲ੍ਹਾ ਸੁਪਰਵਾਈਜਰ ਗੁਰਪੀ੍ਰਤ ਸਿੰਘ ਨੇ ਦੱਸਿਆ ਕਿ ਯੋਗ ਇੰਸਟਰੱਕਟਰਾਂ ਵਲੋਂ ਲੋਕਾਂ ਦੀ ਮੰਗ ਅਨੁਸਾਰ ਸਵੇਰੇ ਅਤੇ ਸ਼ਾਮ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਇਸ ਮੀਟਿੰਗ ਵਿੱਚ ਦਫਤਰੀ ਨਿਗਰਾਨ ਦਿਨੇਸ਼ ਸੂਰੀ, ਰਜਿੰਦਰ ਸਿੰਘ ਤੇ ਸੁਖਬੀਰ ਸਿੰਘ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …