Thursday, June 5, 2025
Breaking News

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਗਿਆਨੀ ਰਾਜਦੀਪ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਕਿਹਾ।ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁੱਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ।
ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ਼ ਮਲਕੀਤ ਸਿੰਘ ਬਹਿੜਵਾਲ ਤੇ ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਹਾਜ਼ਰ ਹਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਦਿੱਲੀ ਸਮੇਤ ਦੇਸ਼ ਦੀਆਂ ਵੱਖ-ਵੱਖ ਥਾਵਾਂ ’ਤੇ ਨਵੰਬਰ 1984 ‘ਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ 39 ਸਾਲ ਬੀਤ ਜਾਣ ਮਗਰੋਂ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲਿਆ।

Check Also

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ …