Saturday, July 27, 2024

ਜਿਲ੍ਹਾ ਪਠਾਨਕੋਟ ‘ਚ ਨਹੀਂ ਮਿਲਿਆ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਣ ਦਾ ਇੱਕ ਵੀ ਮਾਮਲਾ -ਡਿਪਟੀ ਕਮਿਸ਼ਨਰ

ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੇਤੀਬਾੜੀ ਵਿਭਾਗ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡਿਪਟੀ ਕਮਿਸ਼ਸਨਰ ਦਫਤਰ ਵਿਖੇ ਆਯੋਜਿਤ ਕੀਤੀ ਗਈ।ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਪ੍ਰਦੂਸ਼ਣ ਸਬੰਧੀ ਰੀਵਿਊ ਕੀਤਾ ਗਿਆ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਰਜਿੰਦਰ ਕੁਮਾਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ।
ਡਿਪਟੀ ਕਮਿਸਨਰ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਹੁੁਣ ਤੱਕ ਜਿਲ੍ਹਾ ਪਠਾਨਕੋਟ ਵਿੱਚ ਇੱਕ ਵੀ ਅਜਿਹਾ ਮਾਮਲਾ ਧਿਆਨ ਵਿੱਚ ਨਹੀਂ ਆਇਆ ਕਿ ਕਿਸਾਨਾਂ ਵਲੋਂ ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤਾਂ ਅੰਦਰ ਅੱਗ ਲਗਾਈ ਹੋਵੇ।ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਅੰਦਰ ਜਿਲ੍ਹਾ ਪਠਾਨਕੋਟ ਨੂੰ ਇਹ ਮਾਣ ਹੈ ਕਿ ਜਿਲ੍ਹੇ ਅੰਦਰ ਕੋਈ ਵੀ ਅਜਿਹਾ ਮਾਮਲਾ ਨਹੀਂ ਆਇਆ।ਉਨ੍ਹਾਂ ਕਿਹਾ ਉਮੀਦ ਹੈ ਕਿ ਭਵਿੱਖ ਵਿੱਚ ਵੀ ਜਿਲ੍ਹਾ ਪਠਾਨਕੋਟ ਅੰਦਰ ਕੋਈ ਵੀ ਕਿਸਾਨ ਖੇਤਾਂ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਹੀਂ ਲਗਾਏਗਾ।
ਉਨ੍ਹਾਂ ਮੀਟਿੰਗ ਦੋਰਾਨ ਮੁੱਖਖੇਤੀ ਬਾੜੀ ਅਫਸਰ ਅਤੇ ਐਸ.ਡੀ.ਓ ਪ੍ਰਦੂਸ਼ਣ ਕੰਟਰੋਲ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਅੱਜ ਤੱਕ ਬਹੁਤ ਹੀ ਵਧੀਆ ਕਾਰਗੁਜ਼ਾਰੀ ਦਿਖਾਈ ਗਈ ਹੈ ਅਤੇ ਅੱਗੇ ਭਵਿੱਖ ਵੀ ਇਹ ਧਿਆਨ ਰੱਖਿਆ ਜਾਵੇ ਕਿ ਖੇਤਾਂ ਅੰਦਰ ਕਿਸਾਨਾਂ ਵਲੋਂ ਕਿਸੇ ਵੀ ਤਰ੍ਹਾਂ ਦੀ ਫਸਲ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਣ ਵਾਲਿਆਂ ‘ਤੇ ਕੰਟਰੋਲ ਕਰਨ ਦੇ ਲਈ ਵਿਭਾਗ ਵੱਲੋਂ ਬਣਾਏ ਗਏ 67 ਨੋਡਲ ਅਫਸਰ ਅਤੇ ਬਾਕੀ ਅਧਿਕਾਰੀ ਜਿਨ੍ਹਾਂ ਦੀ ਡਿਊਟੀ ਲਗਾਈ ਗਈ ਹੈ ਉਹ ਆਉਣ ਵਾਲੇ 4 ਦਿਨ ਲਗਾਤਾਰ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਕਿ ਖੇਤਾਂ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਣ ਨਾਲ ਸਾਨੂੰ ਕੀ ਨੁਕਸਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਹਰੇਕ ਕਰਮਚਾਰੀ ਜਿਸ ਦੀ ਫੀਲਡ ਵਿੱਚ ਡਿਊਟੀ ਲਗਾਈ ਜਾਂਦਾ ਹੈ, ਉਨ੍ਹਾਂ ਦੀ ਰਿਪੋਰਟ ਬਣਾ ਕੇ ਦੇਵੇਗਾ ਅਤੇ ਕਿਸੇ ਵੀ ਸਥਾਨ ‘ਤੇ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …