ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਰਸਿੰਗ ਕੋੋਰਸ ਪੂਰਾ ਕਰਨ ’ਤੇ ਵਿਦਿਆਰਥੀਆਂ ਲਈ ਫ਼ੇਅਰਵੈਲ
ਪਾਰਟੀ ਆਯੋਜਿਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਈ ਇਸ ਪਾਰਟੀ ’ਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ।
ਡਾ. ਅਮਨਪ੍ਰੀਤ ਕੌਰ ਨੇ ਨਰਸਿੰਗ ਕੋੋਰਸ ਪੂਰਾ ਕਰ ਰਹੇੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਜਾਣ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ’ਚ ਚੰਗੀ ਕਾਰਗੁਜਾਰੀ ਅਤੇ ਵੱਖ-ਵੱਖ ਮੁਕਾਬਲਿਆਂ ’ਚ ਇਨਾਮ ਜਿੱਤਣ ਵਾਲਿਆਂ ਦੀ ਸ਼ਲਾਘਾ ਕੀਤੀ।ਇਸ ਦੌਰਾਨ ਵਿਦਿਆਰਥੀਆਂ ਨੇ ਭੰਗੜਾ, ਗਿੱਧਾ ਅਤੇ ਮਾਡਲਿੰਗ ਪੇਸ਼ ਕਰਕੇ ਪ੍ਰੋਗਰਾਮ ਨੂੰ ਮਨਮੋਹਕ ਬਣਾਇਆ।ਇਸ ਮੌਕੇ ਡਾ. ਅਮਨਪ੍ਰੀਤ ਕੌਰ ਨੇ ਮਾਡਲਿੰਗ ਪ੍ਰਤੀਯੋਗਤਾ ’ਚ ਚੁਣੀ ਗਈ ਮਿਸ ਫ਼ੇਅਰਵੈਲ ਤਾਨੀਆ ਖਜੂਰੀਆ ਅਤੇ ਮਿਸ ਚਾਰਮਿੰਗ ਕਰਮਦੀਪ ਕੌਰ ਨੂੰ ਸਨਮਾਨਿਤ ਕੀਤਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media