Saturday, July 27, 2024

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸੜਕ ਹਾਦਸੇ ‘ਚ 6 ਸੁਨਾਮ ਵਾਸੀਆਂ ਦੀ ਮੌਤ ‘ਤੇ ਦੁੱਖ ਦਾ ਇਜ਼ਹਾਰ

ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
ਸੰਗਰੂਰ, 2 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੜਕ ਹਾਦਸੇ ਵਿੱਚ ਇੱਕ 4 ਸਾਲਾ ਬੱਚੇ ਸਮੇਤ 6 ਸੁਨਾਮ ਵਾਸੀਆਂ ਦੀ ਹੋਈ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਦੁਖਾਂਤਕ ਘਟਨਾ ਨਾਲ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ।ਉਨ੍ਹਾਂ ਦੱਸਿਆ ਕਿ ਬੀਤੀ ਰਾਤ ਮਹਿਲਾਂ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਸੁਨਾਮ ਦੇ 5 ਪਰਿਵਾਰਾਂ ਦੇ 6 ਜੀਆਂ ਦੀ ਮੌਤ ਹੋ ਗਈ ਸੀ, ਜਦੋਂ ਉਹ ਮਾਲੇਰਕੋਟਲਾ ਦੇ ਇੱਕ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।ਜਿਕਰਯੋਗ ਹੈ ਕਿ ਮ੍ਰਿਤਕਾਂ ਵਿੱਚ ਨੀਰਜ਼ ਸਿੰਗਲਾ, ਉਸਦਾ 4 ਸਾਲਾ ਪੁੱਤਰ, ਲਲਿਤ ਬਾਂਸਲ, ਦਵੇਸ਼ ਜ਼ਿੰਦਲ, ਦੀਪਕ ਜ਼ਿੰਦਲ ਅਤੇ ਵਿਜੇ ਕੁਮਾਰ ਸ਼ਾਮਲ ਸਨ।
ਕੈਬਨਿਟ ਮੰਤਰੀ ਅਰੋੜਾ ਨੇ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਲਈ ਇਹ ਘਾਟਾ ਅਸਹਿ ਅਤੇ ਅਕਹਿ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੀੜ੍ਹਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …