Sunday, October 6, 2024

ਪਟਾਕਿਆਂ ਦੀ ਵਿਕਰੀ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕੱਢੇ ਗਏ ਡਰਾਅ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਸਟੋਰ ਕਰਨ ਸਬੰਧੀ ਡਰਾਅ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕੱਢੇ ਗਏ।
ਉਨ੍ਹਾਂ ਦੱਸਿਆ ਕਿ ਦੀਵਾਲੀ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਲਈ 7 ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ, ਜਿਸ ਅਧੀਨ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਡਰਾਅ ਕੱਢੇ ਗਏ ਹਨ। ਜਿਕਰਯੋਗ ਹੈ ਕਿ ਪਟਾਖਿਆਂ ਦੀ ਵਿਕਰੀ ਅਤੇ ਸਟੋਰ ਕਰਨ ਲਈ ਕੁੱਲ 208 ਲੋਕਾਂ ਵਲੋਂ ਅਪਲਾਈ ਕੀਤਾ ਗਿਆ ਸੀ।ਨਿਯਮਾਂ ਦੇ ਅਧਾਰ ‘ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ 7 ਡਰਾਅ ਕੱਢੇ ਗਏ।ਜਿਨ੍ਹਾਂ ਵਿੱਚ ਧਰਮੇਸ਼ ਚੰਦ ਸਪੁੱਤਰ ਮਾੜੂ ਰਾਮ, ਮੁਕੇਸ਼ ਅਗਰਵਾਲ ਸਪੁੱਤਰ ਅਮੀਰ ਚੰਦ, ਮੁਨੀਸ਼ ਕੁਮਾਰ ਸਪੁੱਤਰ ਚੰਦਰ ਪ੍ਰਕਾਸ਼, ਦੀਪਕ ਮਹਾਜਨ ਸਪੱਤਰ ਸੁਰਿੰਦਰ ਕੁਮਾਰ, ਤਾਨਿਆ ਸਪੁੱਤਰੀ ਰਜਿੰਦਰ ਪਾਲ, ਰਾਹੁਲ ਸਪੁੱਤਰ ਰਾਮੇਸ਼ ਕੁਮਾਰ ਅਤੇ ਸ਼ੰਮੀ ਸਪੱਤਰ ਕੁੰਦਨ ਲਾਲ ਸ਼ਾਮਲ ਸਨ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਪਟਾਕਿਆਂ ਦੀ ਵਿਕਰੀ ਲਈ ਡਰਾਅ ਕੱਢੇ ਗਏ ਹਨ, ਉਹ ਨਿਰਧਾਰਤ ਸਥਾਨਾਂ ‘ਤੇ ਵੀ ਪਟਾਕਿਆਂ ਦੀ ਵਿਕਰੀ ਲਈ ਸਟਾਲ ਲਗਾ ਸਕਦਾ ਹੈ ।
ਉਨ੍ਹਾਂ ਕਿਹਾ ਕਿ ਜਿਥੇ ਪਟਾਕਿਆਂ ਦੀ ਵਿਕਰੀ ਕੀਤੀ ਜਾਵੇਗੀ, ਉਥੇ ਫਲੈਕਸ ਲਗਾ ਕੇ ਆਮ ਜਨਤਾ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਜਰੂਰ ਕਰਵਾਇਆ ਜਾਵੇ।ਪਟਾਕੇ ਵਿਕਰੇਤਾ ਵਲੋਂ ਹਰੇਕ ਦੁਕਾਨ ‘ਤੇ 5-5 ਕਿਲੋ ਵਾਲੇ ਦੋ ਅੱਗ ਬੁਝਾਓ ਯੰਤਰ, ਪਾਣੀ ਦੀਆਂ ਬਾਲਟੀਆਂ ਅਤੇ ਰੇਤਾਂ ਦੀਆਂ ਬਾਲਟੀਆਂ ਉਪਲੱਬਧ ਹੋਣ।ਜਿਸ ਸਥਾਨ ‘ਤੇ ਪਟਾਕਿਆਂ ਦੀ ਵਿਕਰੀ ਹੋਵੇਗੀ, ਉਹ ਖੇਤਰ ਪੂਰੀ ਤਰ੍ਹਾਂ ਨਾਲ ਨੋ ਸਮੋਕਿੰਗ ਏਰੀਆ ਹੋਵੇਗਾ।ਅਗਰ ਕੋਈ ਸਮੋਕਿੰਗ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਦਾ ਚਲਾਨ ਕੱਟਿਆ ਜਾਵੇਗਾ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …