Sunday, December 22, 2024

ਜਿਲ੍ਹੇ ਅੰਦਰ ਟਰੈਕਟਰਾਂ ਅਤੇ ਹੋਰ ਮਸ਼ੀਨਰੀ ਨੇਾਲ ਸਟੰਟ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹਦਾਇਤਾਂ ਰਾਜ ਵਿੱਚ ਬੀਤੇ ਦਿਨ੍ਹਾਂ ਦੋਰਾਨ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੋਰਾਨ ਨੋਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੋਜਵਾਨ ਦੀ ਮੋਤ ਵੀ ਹੋ ਗਈ ਹੈ।ਇਸ ਲਈ ਮੇਲਿਆਂ, ਛਿੰਝਾਂ ਅਤੇ ਹੋਰ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਦੋਰਾਨ ਟਰੈਕਟਰਾਂ ਅਤੇ ਹੋਰ ਤਰ੍ਹਾਂ ਦੀ ਮਸੀਨਰੀ ਤੇ ਸਟੰਟ ਕਰਨ ‘ਤੇ ਪਾਬੰਦੀ ਲਗਾਉਣੀ ਅਤਿ ਜਰੂਰੀ ਹੈ।
ਜਿਸ ਦੇ ਚੱਲਦਿਆਂ ਹਰਬੀਰ ਸਿੰਘ (ਆਈ.ਏ.ਐਸ) ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਅਜਿਹੇ ਖਤਰਨਾਕ ਪ੍ਰਦਰਸ਼ਨ /ਸਟੰਟ ਆਦਿ ਕਰਨ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋ ਕੇ 19 ਜਨਵਰੀ 2024 ਤੱਕ ਲਾਗੂ ਰਹਿਣਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …