ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਵਲੋਂ ਵਿਸ਼ਵ ਭੋਜਨ ਦਿਵਸ ਨੂੰ
ਸਮਰਪਿਤ ਸਮਾਰੋਹ ਕਰਵਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਿਭਾਗ ਮੁੱਖੀ ਪ੍ਰੋ. ਮਿੰਨੀ ਸ਼ਰਮਾ, ਪ੍ਰੋ. ਕੋਮਲ ਸ਼ਰਮਾ ਅਤੇ ਕਮਲਪ੍ਰੀਤ ਕੌਰ ਦੀ ਮੌਜ਼ੂਦਗੀ ’ਚ ਹੋਈ।
ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਆਪਣੀ ਖੁਰਾਕ ’ਚ ਸੁਧਾਰ ਕਰਨ ਦੀ ਸਲਾਹ ਦਿੱਤੀ।ਉਨ੍ਹਾਂ ਕਿਹਾ ਕਿ ਸਮਾਰੋਹ ਦਾ ਮਕਸਦ ਭੋਜਨ ਅਤੇ ਪਾਣੀ ਤੱਕ ਬਰਾਬਰ ਪਹੁੰਚ ’ਤੇ ਜ਼ੋਰ ਦੇਣਾ, ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਅਤੇ ਭੋਜਨ ਨਾਲ ਸਬੰਧਤ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਪ੍ਰੋ. ਮਿੰਨੀ ਸ਼ਰਮਾ, ਪ੍ਰੋ. ਕੋਮਲ ਸ਼ਰਮਾ ਅਤੇ ਕਮਲਪ੍ਰੀਤ ਨੇ ਪੋਸ਼ਣ ਪ੍ਰੋਗਰਾਮ ’ਚ ਵਿਦਿਆਰਥੀਆਂ ਨੂੰ ਸਿਹਤਮੰਦ ਭੋਜਨ ਦੇ ਪੌਸ਼ਟਿਕ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media