Sunday, October 6, 2024

ਘਰਾਚੋਂ ਵਿਖੇ ਨੁੱਕੜ ਨਾਟਕ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਦਿੱਤਾ ਸੁਨੇਹਾ

4 ਨਵੰਬਰ ਨੂੰ ਅਨਾਜ ਮੰਡੀ ਸੁਨਾਮ, ਛਾਜਲੀ, ਖਡਿਆਲ ਅਤੇ ਛਾਹੜ ‘ਚ ਖੇਡੇ ਜਾਣਗੇ ਨੁੱਕੜ ਨਾਟਕ

ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਢੁੱਕਵੇਂ ਹੱਲ ਸੁਝਾਉਣ ਦੇ ਨਾਲ-ਨਾਲ ਇਸ ਦੇ ਨੁਕਸਾਨਾਂ ਬਾਰੇ ਵੀ ਲਗਾਤਾਰ ਸੁਚੇਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਲ੍ਹੇ ਨੂੰ ਤਹਿਸੀਲ ਤੇ ਬਲਾਕ ਪੱਧਰ ਤੋਂ ਇਲਾਵਾ ਕਲੱਸਟਰਾਂ ਵਿੱਚ ਵੰਡ ਕੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਤੇ ਹੋਰ ਸਹਿਯੋਗ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਤੋਂ ਇਲਾਵਾ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਇਸਦੇ ਯੋਗ ਪ੍ਰਬੰਧ ਦੇ ਚੰਗੇ ਪਹਿਲੂਆਂ ਬਾਰੇ ਕਿਸਾਨਾਂ ਤੇ ਹੋਰ ਲੋਕਾਂ ਨੂੰ ਸੁਚੇਤ ਕਰਨ ਲਈ ਨੁੱਕੜ ਨਾਟਕ ਰਾਹੀਂ ਵੀ ਸੰਦੇਸ਼ ਦਿੱਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਅੱਜ ਅਨਾਜ ਮੰਡੀ ਘਰਾਚੋਂ ਵਿਖੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ।
ਡੀ.ਸੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮਿਤੀ 4 ਨਵੰਬਰ ਅਨਾਜ ਮੰਡੀ ਸੁਨਾਮ, ਛਾਜਲੀ, ਖਡਿਆਲ ਅਤੇ ਛਾਹੜ ‘ਚ ਨੁੱਕੜ ਨਾਟਕ ਖੇਡਿਆ ਜਾਵੇਗਾ।ਉਨ੍ਹਾਂ ਕਿਹਾ ਕਿ 5 ਨਵੰਬਰ ਨੂੰ ਅਨਾਜ ਮੰਡੀ ਦਿੜ੍ਹਬਾ, ਜਨਾਲ ਅਤੇ ਰੋਗਲਾ, 6 ਨਵੰਬਰ ਨੂੰ ਅਨਾਜ ਮੰਡੀ ਧੂਰੀ, ਸ਼ੇਰਪੁਰ ਅਤੇ ਲੱਡਾ ‘ਚ, 7 ਨਵੰਬਰ ਨੂੰ ਅਨਾਜ ਮੰਡੀ ਮੂਣਕ, ਖਨੌਰੀ, ਮਕੌਰੜ ਸਾਹਿਬ ਤੇ ਮਨਿਆਣਾ ਅਤੇ 8 ਨਵੰਬਰ ਨੂੰ ਅਨਾਜ ਮੰਡੀ ਲਹਿਰਾ, ਹਰਿਆਊ ਅਤੇ ਡਸਕਾ ‘ਚ ਇਹ ਨੁੱਕੜ ਨਾਟਕ ਖੇਡੇ ਜਾਣਗੇ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …