Tuesday, April 22, 2025

ਡਿਪਟੀ ਕਮਿਸ਼ਨਰ ਨੇ ਜਾਂਚ ਦੌਰਾਨ ਪਰਾਲੀ ਨੂੰ ਅੱਗ ਲੱਗੀ ਵੇਖ ਅੱਗ ਬੁਝਾਊ ਦਸਤਾ ਸੱਦਿਆ

ਸਬੰਧਤ ਕਿਸਾਨਾਂ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ਼ ਕਰਵਾਉਣ ਦੀ ਕੀਤੀ ਹਦਾਇਤ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵਲੋਂ ਪਰਾਲੀ ਨੂੰ ਲਗਾਈ ਜਾਂਦੀ ਅੱਗ ਰੋਕਣ ਲਈ ਕੀਤੀਆਂ ਹਦਾਇਤਾਂ ਤਹਿਤ ਜਿਥੇ ਸਾਰੇ ਨੋਡਲ ਤੇ ਕਲੱਸਟਰ ਅਫਸਰ ਲਗਾਤਾਰ ਕੰਮ ਕਰ ਰਹੇ ਹਨ, ਉਥੇ ਡਿਪਟੀ ਕਮਿਸ਼ਨਰ ਖ਼ੁਦ ਵੀ ਪਿੰਡਾਂ ਵਿੱਚ ਖੇਤਾਂ ਦਾ ਦੌਰਾ ਕਰ ਰਹੇ ਹਨ।ਅੱਜ ਅਜਿਹੇ ਹੀ ਦੌਰੇ ਦੌਰਾਨ ਪਿੰਡ ਗਾਲਿਬ ਵਿਖੇ ਜਦ ਉਨਾਂ ਨੇ ਖੇਤਾਂ ਵਿਚੋਂ ਧੁੰਆਂ ਨਿਕਲਦਾ ਵੇਖਿਆ ਤਾਂ ਨੇੜੇ ਕੰਮ ਕਰਦੀਆਂ ਟੀਮਾਂ ਨੂੰ ਅੱਗ ਬੁਝਾਊ ਦਸਤੇ ਸਮੇਤ ਮੌਕੇ ‘ਤੇ ਬੁਲਾ ਲਿਆ।ਇਥੇ 5-6 ਏਕੜ ਰਕਬੇ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ।ਅੱਗ ਬੁਝਾਊ ਦਸਤੇ ਨੇ ਬੜੀ ਮਸ਼ੁਕਤ ਨਾਲ ਅੱਗ ਉਤੇ ਕਾਬੂ ਪਾਇਆ।ਅਧਿਕਾਰੀ ਵੀ ਪਰਾਲੀ ਦੀ ਅੱਗ ਬੁਝਾਉਣ ਲਈ ਕੰਮ ਕਰਦੇ ਰਹੇ।ਡਿਪਟੀ ਕਮਿਸ਼ਨਰ ਥੋਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝੋ।ਜੇਕਰ ਪਰਾਲੀ ਨੂੰ ਲਗਾਈ ਜਾਂਦੀ ਅੱਗ ਛੋਟੀ ਜਿਹੀ ਗੱਲ ਹੁੰਦੀ ਤਾਂ ਮੈਂ ਤੇ ਉਨਾਂ ਦੀ ਟੀਮ ਤੁਹਾਡੇ ਖੇਤਾਂ ਤੱਕ ਅੱਗ ਬੁਝਾਉਣ ਨਾ ਆਉਂਦੇ। ਉਨਾਂ ਕਿਹਾ ਕਿ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ, ਜੋ ਕਿ ਸ਼ਹਿਰਾਂ ਵਿਚ ਕਿਸੇ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਕੰਮ ਕਰਦੀਆਂ ਹਨ, ਤੁਹਾਡੀ ਪਰਾਲੀ ਦੀ ਅੱਗ ਬੁਝਾਉਣ ‘ਤੇ ਲੱਗੀਆਂ ਹੋਈਆਂ ਹਨ।ਉਨਾਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬੰਧਤ ਕਿਸਾਨ, ਜਿੰਨਾ ਨੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਕੋਸ਼ਿਸ਼ ਕੀਤੀ ਹੈ, ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਜਾਵੇ।
ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਖੇਤੀ ਅਧਿਕਾਰੀ ਜਤਿੰਦਰ ਸਿੰਘ ਗਿੱਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਨਾਲ ਰਹੇ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …