Friday, June 21, 2024

ਖਾਲਸਾ ਕਾਲਜ ਲਾਅ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਓਰੇਟਰੀ ਕਲੱਬ ਦੇ ਡਾ. ਰਾਸ਼ੀਮਾ ਚੰਗੋਤਰਾ ਅਤੇ ਡਾ. ਅਨੀਤਾ ਸ਼ਰਮਾ (ਕੋ-ਆਰਡੀਨੇਟਰ) ਵਲੋਂ ਕਰਵਾਏ ਇਸ ਮੁਕਾਬਲੇ ’ਚ 28 ਵਿਦਿਆਰਥੀਆਂ ਨੇ ਵੱਖ-ਵੱਖ ਭਾਸਾਵਾਂ ’ਚ ਕਵਿਤਾਵਾਂ ਪੇਸ਼ ਕੀਤੀਆਂ।ਮੁਕਾਬਲੇ ਦੇ ਵਿਦਿਆਰਥੀਆਂ ਦਾ ਨਿਰਣਾ ਡਾ. ਸੁਖਮਨਪ੍ਰੀਤ ਕੌਰ, ਪ੍ਰੋ. ਬਲਗੇਰ ਸਿੰਘ ਅਤੇ ਪ੍ਰੋ. ਗੁਰਪ੍ਰੀਤ ਕੌਰ ਵਲੋਂ ਕੀਤਾ ਗਿਆ।
ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਉਕਤ ਮੁਕਾਬਲੇ ’ਚ ਅਰਸ਼ਦੀਪ ਕੌਰ, ਰਵਨੀਤ ਕੌਰ ਅਤੇ ਰਾਗਿਨੀ ਨੇ ਕ੍ਰਮਵਾਰ ਇੰਗਲਿਸ਼, ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ’ਚ ਪਹਿਲਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਟਵਿੰਕਲ, ਅਵਨੀਤ ਕੌਰ ਅਤੇ ਦਿਸ਼ਾ ਨੇ ਇੰਗਲਿਸ਼, ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ ਤੀਸਰਾ ਸਥਾਨ ਤਨੂ ਅਤੇ ਵੰਸ਼ੀਕਾ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ’ਚ ਹਾਸਲ ਕੀਤਾ।ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਮੂਹ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।ਉਨਾਂ ਵਲੋਂ ਵਿਦਿਆਰਥੀਆਂ ਨੂੰ ਪ੍ਰਸੰਸਾ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ, ਡਾ. ਨਿਧੀ, ਡਾ. ਸ਼ਿਵਨ ਸਰਪਾਲ, ਡਾ. ਪ੍ਰੀਤਇੰਦਰ ਕੌਰ, ਪ੍ਰੋ. ਉਤਕਰਸ਼ ਸੇਠ, ਪ੍ਰੋ. ਹਰਜੋਤ ਕੌਰ, ਪ੍ਰੋ. ਹਰਕੰਵਲ ਕੌਰ, ਪ੍ਰੋ. ਰਿਚਾ ਜੋਸ਼ੀ, ਪ੍ਰੋ. ਜੋਬਨਜੀਤ ਸਿੰਘ, ਪ੍ਰੋ. ਸੁਗਮ ਅਤੇ ਪ੍ਰੋ. ਹੇਮਾ ਮੌਜ਼ੂਦ ਸਨ।

Check Also

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ …