Monday, July 8, 2024

ਦਿੜ੍ਹਬਾ, ਸੂਲਰ ਘਰਾਟ ਅਤੇ ਰੋਗਲਾ ਵਿਖੇ ਨੁੱਕੜ ਨਾਟਕਾਂ ਰਾਹੀਂ ਪਰਾਲੀ ਨਾ ਸਾੜਨ ਦੀ ਅਪੀਲ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਪਿੰਡਾਂ ਵਿੱਚ ਨਾਟਕ ਮੰਡਲੀਆਂ ਵਲੋਂ ਨੁੱਕੜ ਨਾਟਕਾਂ ਦੇ ਮੰਚਨ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਅੱਜ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ ਦੀ ਨਿਗਰਾਨੀ ਹੇਠ ਅਨਾਜ ਮੰਡੀ ਦਿੜ੍ਹਬਾ, ਸੂਲਰ ਘਰਾਟ ਅਤੇ ਪਿੰਡ ਰੋਗਲਾ ਵਿੱਚ ਨੁੱਕੜ ਨਾਟਕਾਂ ਦਾ ਸਫਲ ਮੰਚਨ ਕੀਤਾ ਗਿਆ, ਜਿਸ ਨੂੰ ਵੱਡੀ ਗਿਣਤੀ ‘ਚ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੇ ਦੇਖਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਨਵੰਬਰ ਨੂੰ ਅਨਾਜ ਮੰਡੀ ਧੂਰੀ, ਸ਼ੇਰਪੁਰ ਅਤੇ ਲੱਡਾ ‘ਚ, 7 ਨਵੰਬਰ ਨੂੰ ਅਨਾਜ ਮੰਡੀ ਮੂਣਕ, ਖਨੌਰੀ, ਮਕੌਰੜ ਸਾਹਿਬ ਤੇ ਮਨਿਆਣਾ ਅਤੇ 8 ਨਵੰਬਰ ਨੂੰ ਅਨਾਜ ਮੰਡੀ ਲਹਿਰਾ, ਹਰਿਆਓ ਅਤੇ ਡਸਕਾ ‘ਚ ਇਹ ਨੁੱਕੜ ਨਾਟਕ ਖੇਡੇ ਜਾਣਗੇ।
ਜਿਕਰਯੋਗ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨਾਂ ਬਾਰੇ ਨੁੱਕੜ ਨਾਟਕਾਂ ਰਾਹੀਂ ਜਾਗਰੂਕਤਾ ਪੈਦਾ ਕਰਨ ਦੇ ਨਾਲ ਸਮੁੱਚੇ ਪ੍ਰਸ਼ਾਸ਼ਨਿਕ ਅਧਿਕਾਰੀ ਪਿੰਡ ਪੱਧਰ ‘ਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰ ਰਹੇ ਹਨ।ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਬਾਰੇ ਢੁੱਕਵੇਂ ਹੱਲ ਸੁਝਾਉਣ ਦੇ ਨਾਲ-ਨਾਲ ਸਬਸਿਡੀ ‘ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਦੀ ਵਰਤੋਂ ਕਰਨ ਲਈ ਵੀ ਨਿਰੰਤਰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …