Monday, July 8, 2024

ਸਵੀਪ ਗਤੀਵਿਧੀ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਲਈ ਕੀਤਾ ਪ੍ਰੇਰਿਤ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਯੋਗਦਾਨ ਪਾ ਰਹੀ ਸੰਸਥਾ ਹੈਲਪਿੰਗ ਨੇਚਰ ਵਲੋਂ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ।ਹਲਕਾ ਸੁਨਾਮ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਅਤੇ ਸੰਸਥਾ ਹੈਲਪਿੰਗ ਨੇਚਰ ਦੇ ਪ੍ਰਧਾਨ ਕਮ ਹਲਕਾ ਸੁਨਾਮ ਦੇ ਮਾਸਟਰ ਟ੍ਰੇਨਰ ਪੰਕਜ ਡੋਗਰਾ ਨੇ ਸਾਂਝੇ ਤੌਰ ‘ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜਿਸ ਵਿਦਿਆਰਥੀ ਦੀ ਉਮਰ 1 ਜਨਵਰੀ 2024 ਤੱਕ 18 ਸਾਲ ਦੀ ਪੂਰੀ ਹੋਣ ਜਾ ਰਹੀ ਹੈ, ਉਹ ਅੱਜ ਹੀ ਆਪਣੀ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਸਕਦਾ ਹੈ।ਇਸ ਲਈ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ 27 ਅਕਤੂਬਰ ਤੋਂ 9 ਦਸੰਬਰ 2023 ਤੱਕ ਵਿਸ਼ੇਸ਼ ਸਰਸਰੀ ਸੁਧਾਈ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਬੂਥ ਲੈਵਲ ਅਫਸਰਾਂ ਵਲੋਂ ਪੰਜਾਬ ਭਰ ਦੇ ਪੋਲਿੰਗ ਸਟੇਸ਼ਨਾਂ ਉਪਰ ਮਿਤੀ 4 ਤੇ 5 ਨਵੰਬਰ 2023 ਅਤੇ 2 ਤੇ 3 ਦਸੰਬਰ 2023 ਨੂੰ ਵਿਸ਼ੇਸ਼ ਕੈਂਪ ਜਾਰੀ ਹਨ।ਹਰ ਪੋਲਿੰਗ ਬੂਥ ਉਪਰ ਸਬੰਧਤ ਬੂਥ ਲੈਵਲ ਅਫ਼ਸਰ ਸਵੇਰੇ 10.00 ਵਜੇ ਤੋਂ ਸ਼ਾਮ 5.00 ਵਜੇ ਤੱਕ ਆਪਣੀਆਂ ਸੇਵਾਵਾਂ ਦੇਣਗੇ।ਇਸ ਸਬੰਧੀ ਪਰਚੇ ਵੀ ਵੰਡੇ ਗਏ।ਇਸ ਸਵੀਪ ਗਤੀਵਿਧੀ ਦੌਰਾਨ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਸਬੰਧਤ ਬੂਥ ਲੈਵਲ ਅਫਸਰਾਂ ਨੇ ਵੀ ਸ਼ਿਰਕਤ ਕੀਤੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …