Monday, July 8, 2024

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਚਲਾਣੇ `ਤੇ ਦੁੱਖ਼ ਪ੍ਰਗਟ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿਸੀਪਲ ਕੁਲਵੰਤ ਸਿੰਘ ਅਣਖੀ ਤੇ ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਅੋਜਲਾ, ਸੀਨੀਅਰ ਮੀਤ ਡਾ. ਇੰਦਰਜੀਤ ਸਿੰਘ ਗੋਗੋਆਣੀ ਤੇ ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਬਿੱਟੂ, ਜਸਬੀਰ ਸਿੰਘ ਸੱਗੂ ਸਮੇਤ ਸਮੂਹ ਮੈਂਬਰਾਨ ਵੱਲੋਂ ਵਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਬਾਸਰਕੇ ਇਕ ਬਹੁਤ ਹੀ ਨੇਕ ਤੇ ਹਲੀਮੀ ਸੁਭਾਅ ਦੇ ਮਾਲਕ ਸਨ।
ਉਹ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਬਤੌਰ ਸੁਪਰਡੈਂਟ ਸੇਵਾ ਮੁਕਤ ਹੋਣ ਪਿੱਛੋਂ ਸਮਾਜਿਕ ਤੇ ਸਾਹਿਤਕ ਕੰਮਾਂ ਵਿੱਚ ਕਾਰਜਸ਼ੀਲ ਸਨ।ਉਨ੍ਹਾਂ ਨੇ ਪੰਜਾਬੀ ਸਾਹਿਤ ਝੋਲੀ ਤੇਰਾਂ ਪੁਸਤਕਾਂ ਪਾਈਆਂ।ਜਿਨ੍ਹਾਂ ਵਿੱਚ ਕਹਾਣੀ ਸੰਗ੍ਰਹਿ “ਬੇਨਾਮ ਰਿਸ਼ਤੇ”, “ਗੁਆਚੇ ਪਲਾਂ ਦੀ ਦਾਸਤਾਨ” ਅਤੇ “ਮੁੱਠੀ ਚੋਂ ਕਿਰਦੀ ਰੇਤ” ਤੋਂ ਇਲਾਵਾ ਬਾਲ ਪੁਸਤਕ “ਕੁਕੜੂੰ ਘੜੂੰ”, ਭਲੇ ਅਮਰਦਾਸ ਗੁਣ ਤੇਰੇ (ਇਤਿਹਾਸਕ ਨਾਟਕ)”, “ਇਤਿਹਾਸਕ ਪਿੰਡ ਬਾਸਰਕੇ ਗਿੱਲਾਂ”, “ਸੈਣ ਰੂਪ ਹਰਿ ਜਾਇ ਕੈ” (ਜੀਵਨ ਤੇ ਰਚਨਾ ਸੈਣ ਭਗਤ), “ਚੇਤਿਆਂ ਦੀ ਚੰਗੇਰ ‘ਚੋਂ” (ਯਾਦਾਂ) ਅਤੇ ਸਰਵੇ ਪੁਸਤਕ “ਸ੍ਰੀ ਛੇਹਰਟਾ ਸਾਹਿਬ”, “ਅਟਾਰੀ”, “ਰਾਮਦਾਸ” ਅਤੇ “ਨੂਰਦੀ” ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ ਅਤੇ “ਸਰਾਏ ਅਮਾਨਤ ਖ਼ਾਂ”, ਅਜੇ ਛਪਾਈ ਅਧੀਨ ਹੈ।ਉਨ੍ਹਾਂ ਨੂੰ ਕਈ ਸਾਹਿਤਕ ਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਗਿਆ।ਉਹ ਭਾਵੇਂ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਕੀਤੇ ਸਾਹਿਤਕ ਤੇ ਸਮਾਜ ਭਲਾਈ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …