ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵਲੋਂ ਪਰਾਲੀ ਦਾ ਪ੍ਰਬੰਧਨ ਮੁਕੰਮਲ ਨਾ ਹੋਣ ਤੱਕ ਸਾਰੇ ਅਧਿਕਾਰੀਆਂ ਨੂੰ
ਖੇਤਾਂ ‘ਤੇ ਪਹਿਰਾ ਦੇਣ ਦੇ ਦਿੱਤੇ ਗਏ ਨਿਰਦੇਸ਼ਾਂ ਤਹਿਤ ਸ਼ਨਿਚਰਵਾਰ ਦੀ ਛੁੱਟੀ ਦੇ ਬਾਵਜ਼ੂਦ ਐਸ.ਡੀ.ਐਮ ਅੰਮ੍ਰਿਤਸਰ-2 ਨਿਕਾਸ ਕੁਮਾਰ ਅਤੇ ਡੀ.ਐਸ.ਪੀ ਆਪਣੀਆਂ ਟੀਮਾਂ ਨਾਲ ਸ਼ਹਿਰ ਦੇ ਨੇੜੇ ਪੈਂਦੇ ਪਿੰਡਾਂ ਵਿਚ ਦੌਰੇ ‘ਤੇ ਰਹੇ।ਇਸੇ ਦੌਰਾਨ ਉਨਾਂ ਨੂੰ ਖਾਸਾ ਪਿੰਡ ਨੇੜੇ ਖੇਤਾਂ ਵਿਚ ਪਰਾਲੀ ਨੂੰ ਲੱਗੀ ਅੱਗ ਵਿਖਾਈ ਦਿੱਤੀ ਤਾਂ ਉਨਾਂ ਤਰੁੰਤ ਅੱਗ ਬੁਝਾਊ ਦਸਤੇ ਨੂੰ ਨਾਲ ਲੈ ਕੇ ਖੇਤਾਂ ਵਿੱਚ ਅੱਗ ‘ਤੇ ਕਾਬੂ ਪਾਇਆ।ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਉਣ ਵਾਲੇ ਭਿਆਨਕ ਸੰਕਟ ਨੂੰ ਸਮਝਦੇ ਹੋਏ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।ਉਨਾਂ ਕਿਹਾ ਕਿ ਜੋ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਵੇਗਾ, ਉਸ ‘ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media