ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਮੇਜਰ ਡਾ. ਸੁਮਿਤ ਮੁਧ ਨੇ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਵਜੋਂ ਅਹੱਦੇ ਦਾ ਚਾਰਜ਼ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾ ਪਠਾਨਕੋਟ ਵਿਖੇ ਹੀ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ ਜਰਨਲ ਦੇ ਅਹੁੱਦੇ ‘ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਜਿਕਰਯੋਗ ਹੈ ਕਿ ਇੰਨ੍ਹਾਂ ਤੋਂ ਪਹਿਲਾਂ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ ਦੇ ਅਹੁੱਦੇ ‘ਤੇ ਤਾਇਨਾਤ ਸਨ।ਮੇਜਰ ਡਾ. ਸੁਮਿਤ ਮੁਧ ਨੇ ਆਪਣੇ ਅਹੁੱਦੇ ਦਾ ਚਾਰਜ਼ ਸੰਭਾਲਣ ਤੋਂ ਬਾਅਦ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਸਬ ਡਵੀਜਨਾਂ ਦੇ ਦਫ਼ਤਰਾਂ ਵਿੱਚ ਪਾਰਦਸ਼ਤਾ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media