Monday, July 8, 2024

ਚਾਲੂ ਵਿੱਤੀ ਵਰ੍ਹੇ ਦੌਰਾਨ 493 ਉਸਾਰੀ ਕਿਰਤੀਆਂ ਨੂੰ ਦਿੱਤੇ 1.91 ਕਰੋੜ ਦੇ ਵਿੱਤੀ ਲਾਭ – ਡਿਪਟੀ ਕਮਿਸ਼ਨਰ

ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਲਾਈ ਸਕੀਮਾਂ ਦਾ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ਦੇ ਰਜਿਸਟਰਡ 493 ਕਿਰਤੀ ਲਾਭਪਾਤਰੀਆਂ ਨੂੰ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 1 ਕਰੋੜ 90 ਲੱਖ 55 ਹਜ਼ਾਰ ਰੁਪਏ ਦੇ ਵਿੱਤੀ ਲਾਭ ਮੁਹੱਈਆ ਕਰਵਾਏ ਹਨ।ਇਨ੍ਹਾਂ ਵਿੱਚ ਸੰਗਰੂਰ ਸਬ ਡਵੀਜ਼ਨ ਦੇ 119 ਉਸਾਰੀ ਕਿਰਤੀਆਂ ਨੂੰ 18 ਲੱਖ 49 ਹਜ਼ਾਰ, ਧੂਰੀ ਦੇ 186 ਮਜ਼ਦੂਰਾਂ ਨੂੰ 60 ਲੱਖ 50 ਹਜ਼ਾਰ, ਭਵਾਨੀਗੜ੍ਹ ਦੇ 78 ਲਾਭਪਾਤਰੀਆਂ ਨੂੰ 34 ਲੱਖ 59 ਹਜ਼ਾਰ, ਸੁਨਾਮ ਦੇ 96 ਬਿਨੈਕਾਰਾਂ ਨੂੰ 57 ਲੱਖ 75 ਹਜ਼ਾਰ ਅਤੇ ਦਿੜ੍ਹਬਾ ਸਬ ਡਵੀਜ਼ਨ ਦੇ 14 ਉਸਾਰੀ ਕਿਰਤੀਆਂ ਨੂੰ 19 ਲੱਖ 22 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਤਕਸੀਮ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਜ਼ਨਰ ਨੇ ਦੱਸਿਆ ਕਿ ਕਿਰਤ ਵਿਭਾਗ ਅਧੀਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸਨ ਵਰਕਰਜ਼ ਵੈਲਫੇਅਰ ਬੋਰਡ ਦੇ ਕੋਲ ਸੰਗਰੂਰ ਜਿਲ੍ਹੇ ਵਿੱਚ ਲਗਭਗ 92000 ਉਸਾਰੀ ਕਿਰਤੀ ਰਜਿਸਟਰਡ ਹਨ ਜਿਨਾਂ ਨੂੰ ਉਨਾਂ ਦੇ ਪਰਿਵਾਰ ਸਮੇਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵਿੱਤੀ ਲਾਭ ਨਿਯਮਤ ਤੌਰ ’ਤੇ ਯੋਗਤਾ ਅਨੁਸਾਰ ਦਿੱਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ 1 ਅਪ੍ਰੈਲ 2023 ਤੋਂ ਲੈ ਕੇ ਹੁਣ ਤੱਕ 1593 ਨਵੇਂ ਲਾਭਪਾਤਰੀਆਂ ਨੂੰ ਰਜਿਸਟਰਡ ਵੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹਦਾਇਤ ਕੀਤੀ ਕਿ ਕਿਰਤ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਵਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਲ ਸਰੋਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਨੂੰ ਵੀ ਆਪਣੇ ਅਧੀਨ ਆਉਂਦੇ ਠੇਕੇਦਾਰਾਂ ਰਾਹੀਂ ਕੰਮ ਕਰ ਰਹੇ ਮਜ਼ਦੂਰਾਂ ਅਤੇ ਮਗਨਰੇਗਾ ਮਜ਼ਦੂਰਾਂ, ਜੋ ਕਿ ਯੋਗਤਾ ਪੂਰੀ ਕਰਦੇ ਹੋਣ, ਨੂੰ ਵੀ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸਨ ਵਰਕਰਜ਼ ਵੈਲਫੇਅਰ ਐਕਟ 1996 ਦੇ ਉਪਬੰਧਾਂ ਅਧੀਨ ਰਜਿਸਟਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਿਰਤ ਵਿਭਾਗ ਦੇ ਸਹਾਇਕ ਕਿਰਤ ਕਮਿਸ਼ਨਰ ਸੁਨੀਲ ਕੁਮਾਰ ਭੋਰੀਵਾਲ ਨੇ ਦੱਸਿਆ ਕਿ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਹਰ ਮਜ਼ਦੂਰ, ਜਿਸ ਦੀ ਉਮਰ 18 ਸਾਲ ਤੋਂ ਵੱਧ ਹੋਵੇ, ਉਹ ਪੰਜਾਬ ਵਿੱਚ 90 ਦਿਨ ਉਸਾਰੀ ਦੇ ਕੰਮ ਦਾ ਸਬੂਤ ਦੇ ਕੇ ਆਪਣੀ ਬਤੌਰ ਲਾਭਪਾਤਰੀ ਇੱਕ ਸਾਲ ਤੋਂ ਤਿੰਨ ਸਾਲ ਤੱਕ ਦੀ ਰਜਿਸਟਰੇਸਨ ਲਈ 25 ਰੁਪਏ ਰਜਿਸਟਰੇਸ਼ਨ ਫੀਸ ਅਤੇ 10 ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਦੇ ਹਿਸਾਬ ਨਾਲ ਇੱਕ ਸਾਲ ਲਈ ਕੁੱਲ 145/- ਰੁਪਏ ਅਤੇ ਤਿੰਨ ਸਾਲ ਤੱਕ ਲਈ ਕੁੱਲ 385 ਰੁਪਏ ਆਨਲਾਈਨ ਜਮਾਂ ਕਰਵਾਉਣ ਉਪਰੰਤ ਬੋਰਡ ਦਾ ਰਜਿਸਟਰਡ ਲਾਭਪਾਤਰੀ ਬਣ ਸਕਦਾ ਹੈ।ਉਨ੍ਹਾਂ ਕਿਹਾ ਕਿ ਲਾਭਪਾਤਰੀ ਬਣਨ ਲਈ ਚਾਹਵਾਨ ਨਾਗਰਿਕ ਸੇਵਾ ਕੇਦਰਾਂ ਜ਼਼ਰੀਏ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।

 

 

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …