Thursday, May 23, 2024

ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ ਦੀ ਜੇਤੂ ਹਰਮੀਤ ਕੌਰ ਦਾ ਪਿੰਡ ਰੱਤੋਕੇ ਦੇ ਸਰਕਾਰੀ ਸਕੂਲ ‘ਚ ਸਨਮਾਨ

ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ‘ਚ ਪੜ੍ਹੀ ਵਿਦਿਆਰਥਣ ਹਰਮੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਸੁੱਖ ਸਾਹੋਕੇ ਨੇ ਬਾਕਸਿੰਗ ਦੇ ਅੰਡਰ 14 ਰਾਜ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।ਹਰਮੀਤ ਕੌਰ ਪਹਿਲਾਂ ਵੀ ਕਈ ਮੁਕਾਬਲਿਆਂ ਵਿੱਚ ਨਾਮਨਾ ਖੱਟ ਚੁੱਕੀ ਹੈ।ਸਕੂਲ ਪਹੁੰਚਣ ‘ਤੇ ਹਰਮੀਤ ਕੌਰ ਦਾ ਪਿੰਡ ਵਾਸੀਆਂ ਅਤੇ ਸਕੂਲ ਸਟਾਫ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਸਕੂਲ ਵੈਲਫੇਅਰ ਕਮੇਟੀ ਪ੍ਰਧਾਨ ਗਿਆਨ ਸਿੰਘ ਭੁੱਲਰ ਅਤੇ ਬਲਜੀਤ ਬੱਲੀ ਨੇ ਹਰਮੀਤ ਕੌਰ ਦੀ ਸ਼ਾਨਾਮੱਤੀ ਪ੍ਰਾਪਤੀ ਨੂੰ ਸਕੂਲ ਅਤੇ ਸਾਰੇ ਇਲਾਕੇ ਲਈ ਮਾਣ ਦੱਸਿਆ ਅਤੇ ਆਸ ਪ੍ਰਗਟ ਕੀਤੀ ਕਿ ਹਰਮੀਤ ਆਉਣ ਵਾਲੇ ਸਮੇਂ ਵਿੱਚ ਹੋਰ ਪ੍ਰਾਪਤੀਆਂ ਕਰੇਗੀ।ਹਰਮੀਤ ਕੌਰ ਦਾ ਸਨਮਾਨ ਕਰਨ ਮੌਕੇ ਸਰਪੰਚ ਕੁਲਦੀਪ ਕੌਰ, ਸਾਬਕਾ ਸਰਪੰਚ ਗੁਰਚਰਨ ਸਿੰਘ, ਸਾਹਿਬ ਸਿੰਘ, ਪਾਲੀ ਧਨੌਲਾ, ਹਰਮਿੰਦਰ ਸਿੰਘ, ਧਰਮ ਸਿੰਘ ਅਤੇ ਸਕੂਲ ਸਟਾਫ ਵਿਚੋਂ ਮੈਡਮ ਪ੍ਰਵੀਨ ਕੌਰ, ਚਰਨਜੀਤ ਕੌਰ, ਕਰਮਜੀਤ ਕੌਰ, ਰੇਨੂ ਸਿੰਗਲਾ, ਪਰਦੀਪ ਸਿੰਘ, ਸਤਪਾਲ ਕੌਰ ਤੇ ਸੁਖਪਾਲ ਸਿੰਘ ਮੌਜ਼ੂਦ ਸਨ।

Check Also

ਪੰਜਾਬੀ ਭਾਸ਼ਾ, ਬੋਲੀ, ਸਾਹਿਤ ਤੇ ਸਭਿਆਚਾਰ ਪ੍ਰਫੁਲਿਤਾ ਲਈ ਲੋਕ ਸਭਾ ਉਮੀਦਵਾਰਾਂ ਨੂੰ ਸੌਂਪੇ ਮੰਗ ਪੱਤਰ

ਅੰਮ੍ਰਿਤਸਰ, 22 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਭਾਸ਼ਾ, ਬੋਲੀ, ਸਾਹਿਤ ਤੇ ਸਭਿਆਚਾਰ ਨੂੰ ਸੁਹਿਰਦਤਾ …