Friday, July 5, 2024

18 ਤੋਂ 19 ਸਾਲ ਦੇ ਵੋਟਰਾਂ ਦੀ ਵੱਧ ਤੋਂ ਵੱਧ ਕੀਤੀ ਜਾਵੇ ਰਜਿਸਟਰੇਸ਼ਨ- ਸਹਾਇਕ ਕਮਿਸ਼ਨਰ

ਅੰਮ੍ਰਿਤਸਰ 6 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ‘ਤੇ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਵੋਟ ਬਣਾਉਣ ’ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਵੀਪ ਮੁਹਿੰਮ ਤਹਿਤ ਜਾਗਰੂਕ ਕੀਤਾ ਜਾਵੇ ਅਤੇ 18 ਤੋਂ 19 ਸਾਲ ਦੇ ਨਵਯੁਵਕਾਂ ਦੀ ਵੱਧ ਤੋਂ ਵੱਧ ਵੋਟ ਬਣਾਉਣ ਦੀ ਰਜਿਸਟਰੇਸ਼ਨ ਕੀਤੀ ਜਾਵੇ।
ਸਹਾਇਕ ਕਮਿਸ਼ਨਰ ਜਨਰਲ ਵਿਵੇਕ ਮੋਦੀ ਨੇ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤਿੀ ਕਿ ਸਾਰੇ ਸਰਕਾਰੀ ਸਕੂਲਾਂ, ਕਾਲਜਾਂ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਨੌਜਵਾਨਾਂ ਨੂੰ ਵੋਟਾਂ ਬਣਾਉਣ ਸਬੰਧੀ ਜਾਗਰੂਕ ਕੀਤਾ ਜਾ ਸਕੇ।ਉਨਾਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਦੇ ਸਵੀਪ ਮੁਹਿੰਮ ਤਹਿਤ ਮੁਕਾਬਲੇ ਕਰਵਾਏ ਜਾਣ ਤਾਂ ਜੋ ਉਨਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਦੀ ਜਾਣਕਾਰੀ ਮਿਲ ਸਕੇ।
ਉਨਾਂ ਕਿਹਾ ਕਿ ਜੋ ਨੌਜਵਾਨ ਪਹਿਲੀ ਵਾਰ ਵੋਟਰ ਬਣੇ ਹਨ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਸਹੀ ਢੰਗ ਨਾਲ ਕਰ ਸਕਣ।ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਾਂ ਬਣਾਈਆਂ ਗਈਆਂ ਹਨ।
ਉਨਾਂ ਕਿਹਾ ਕਿ ਜੋ ਵੀ ਨਾਗਰਿਕ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੋਵੇਗਾ, ਉਹ ਆਪਣੀ ਵੋਟ ਰਜਿਸਟ੍ਰੇਸ਼ਨ ਲਈ ਫਾਰਮ 6 ਪੁੁਰ ਕਰਕੇ ਜਮ੍ਹਾ ਕਰਵਾ ਸਕਦਾ ਹੈ ਅਤੇ ਵੋਟ ਕਟਵਾਉਣ ਲਈ ਫਾਰਮ 7 ਜਾਂ ਕਿਸੇ ਤਰ੍ਹਾਂ ਦੀ ਦਰੁੱਸਤੀ ਕਰਵਾਉਣ ਲਈ ਫਾਰਮ 8 ਪੁਰ ਕਰਕੇ ਅਪਲਾਈ ਕਰ ਸਕਦਾ ਹੈ।
ਮੋਦੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹਦਾਇਤਾਂ ਅਨੁਸਾਰ 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਸਮੂਹ ਬੀ.ਐਲ.ਓਜ਼ ਅਲਾਟ ਕੀਤੇ ਗਏ ਪੋਲਿੰਗ ਸਟੇਸ਼ਨਾਂ ’ਤੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਵੇਰ 9:00 ਵਜੇਂ ਤੋਂ ਸ਼ਾਮ 5:00 ਵਜੇ ਤੱਕ ਬੈਠਣਗੇ।ਉਨਾਂ ਕਿਹਾ ਕਿ ਇਹ ਦਾਅਵੇ ਅਤੇ ਇਤਰਾਜ਼ ਆਨਲਾਈਨ voters.eci.gov.in ਤੇ ਲਾਗਇਨ ਕਰਕੇ ਵੀ ਅਪਲਾਈ ਕੀਤੇ ਜਾ ਸਕਦੇ ਹਨ।
ਮੀਟਿੰਗ ਵਿੱਚ ਜਿਲ੍ਹਾ ਸਿੱਖਿਆ ਅਧਿਕਾਰੀ ਸੁਸ਼ੀਲ ਕੁਮਾਰ ਤੁੱਲੀ, ਰਛਪਾਲ ਸਿੰਘ ਗਿੱਲ, ਵਰੁਣ ਕੁਮਾਰ, ਡਿਪਟੀ ਡਾਇਰੈਕਟਰ ਰੋਜ਼ਗਾਰ ਬਿਊਰੋ ਨੀਲਮ ਮਹੇ, ਸਕੱਤਰ ਨਗਰ ਨਿਗਮ ਰਜਿੰਦਰ ਸ਼ਰਮਾ, ਬੀ.ਡੀ.ਪੀ.ਓ ਅਟਾਰੀ ਬਿਕਰਮਜੀਤ ਸਿੰਘ ਤੋਂ ਇਲਾਵਾ ਸਾਰੇ ਨੋਡਲ ਅਫ਼ਸਰ ਵੀ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …