Thursday, February 26, 2026

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ 12 ਵਿਅਕਤੀਆਂ ਖਿਲਾਫ ਵਾਯੂ ਐਕਟ ਅਧੀਨ ਸ਼ਿਕਾਇਤ ਦਰਜ਼

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਟੀਮਾਂ ਵੱਲੋਂ ਲਗਾਤਾਰ ਜਿਲ੍ਹੇ ਭਰ ਵਿਚ ਕੀਤੇ ਜਾ ਰਹੇ ਕੰਮ ਸਦਕਾ ਅੱਗ ਦੀਆਂ ਘਟਨਾਵਾਂ ਬਹੁਤ ਹੱਦ ਤੱਕ ਘੱਟ ਗਈਆਂ ਹਨ।ਅੱਜ ਕੇਵਲ 5 ਸਥਾਨਾਂ ਉਤੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਥੇ ਟੀਮਾਂ ਵਲੋਂ ਕਾਨੂੰਨੀ ਕਾਰਵਾਈ ਕੀਤੀ ਗਈ।ਬੀਤੇ ਦਿਨ ਹੋਈਆਂ ਘਟਨਾਵਾਂ ਵਿਚ ਜ਼ਿਲੇ੍ਹ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਅਧੀਨ ਧਾਰਾ 39 ਦੇ ਅਧੀਨ 12 ਵਿਅਕਤੀਆਂ ਦੇ ਖਿਲਾਫ ਵਾਯੂ ਐਕਟ ਅਧੀਨ ਮਾਮਲੇ ਦਰਜ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬ ਡਵੀਜਨ ਬਾਬਾ ਬਕਾਲਾ ਅਧੀਨ ਪੈਦੇ ਪਿੰਡ ਫੱਤੂਵਾਲ ਦੇ ਮਹਿੰਦਰ ਸਿੰਘ ਅਤੇ ਸਠਿਆਲਾ ਦੇ ਕੰਵਲਜੀਤ ਸਿੰਘ, ਸਬ ਡਵੀਜ਼ਨ ਅੰਮ੍ਰਿਤਸਰ-1 ਅਧੀਨ ਪੈਦੇ ਪਿੰਡ ਜ਼ੰਡਿਆਲਾ ਦੀ ਪਰਮਜੀਤ ਕੌਰ, ਪਿੰਡ ਕਿਲਾ ਜੀਵਨ ਸਿੰਘ ਦੇ ਜਸਵਿੰਦਰ ਸਿੰਘ ਅਤੇ ਧਾਰੜ ਪਿੰਡ ਦੇ ਮੋਹਨ ਸਿੰਘ, ਸਬ ਡਵੀਜ਼ਨ ਅੰਮ੍ਰਿਤਸਰ-2 ਅਧੀਨ ਪੈਦੇ ਪਿੰਡ ਖਾਸਾ ਦੇ ਜੱਸਾ ਸਿੰਘ ਅਤੇ ਸੁਰਜੀਤ ਸਿੰਘ ਅਤੇ ਪਿੰਡ ਖੁਰਮਾਨੀਆਂ ਦੇ ਹਰਦੀਪ ਸਿੰਘ, ਸਬ ਡਵੀਜ਼ਨ ਅਜਨਾਲਾ ਦੇ ਅਧੀਨ ਪੈਦੇ ਪਿੰਡ ਸੰਗਤਪੁਰਾ ਦੇ ਰਣਜੀਤ ਸਿੰਘ, ਪਿੰਡ ਭੱਲਾ ਦੇ ਗੁਰਮੀਤ ਸਿੰਘ ਅਤੇ ਪਿੰਡ ਉਗਰ ਅੋਲਖ ਦੇ ਅੱਛਰ ਸਿੰਘ ਅਤੇ ਸਬ ਡਵੀਜ਼ਨ ਮਜੀਠਾ ਦੇ ਅਧੀਨ ਪੈਦੇ ਪਿੰਡ ਨਾਗਕਲਾਂ ਦੇ ਸੰਤੋਖ ਸਿੰਘ ਵਿਰੁੱਧ ਵਾਯੂ ਐਕਟ ਅਧੀਨ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੱਤ ਐਫ.ਆਈ.ਆਰ ਵਾਤਵਰਣ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਸੱਤ ਸ਼ਿਕਾਇਤਾਂ, ਜਿਸ ਵਿੱਚ 10 ਕਿਸਾਨਾਂ ਦੇ ਨਾਮ ਹਨ ਵਿਰੁੱਧ ਵਾਤਾਵਰਣ ਵਿਭਾਗ ਨੇ ਮਾਣਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਅਪਰਾਧਿਕ ਸ਼ਿਕਾਇਤ ਵੀ ਦਰਜ਼ ਕਰਵਾਈ ਹੈ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …