ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ ਜ਼ੋਨਲ ਜ਼ੋਨਲ ਯੁਵਕ ਮੇਲਾ ਜਿੱਤਾਂ-ਹਾਰਾਂ ਦੇ ਸਿਲਿਿਸਲਆਂ ਵਿਚੋਂ ਜਿੱਤ ਦੀ ਕਾਮਨਾ ਕਰਦਾ ਸੰਪੰਨ ਹੋ ਗਿਆ।ਇਸ ਅੰਤਰ ਜ਼ੋਨਲ ਚੈਂਪੀਅਨਸ਼ਿਪ ਕਈ ਆਈਟਮਾਂ ਵਿੱਚ ਜਿੱਤਾਂ ਪ੍ਰਾਪਤ ਕਰਦਿਆਂ ਜਲੰਦਰ ਦੇ ਏ.ਪੀ.ਜੇ ਕਾਲਜ ਆਫ ਫਾਈਨ ਆਰਸ ਨੇ ਜਿੱਤ ਪ੍ਰਾਪਤ ਕੀਤੀ।ਇਸ ਯੁਵਕ ਮੇਲੇ ਦਾ ਦੂਜਾ ਸਥਾਨ `ਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਅਤੇ ਤੀਜੇ ਸਥਾਨ `ਤੇ ਖਾਲਸਾ ਕਾਲਜ ਅੰਮ੍ਰਿਤਸਰ ਰਿਹਾ।ਮੇਲੇ ਵਿਚ ਵੱਖ-ਵੱਖ ਜ਼ੋਨਲ ਮੇਲਿਆਂ ਦੌਰਾਨ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਨੇ ਭਾਗ ਲਿਆ।ਸਾਰੇ ਯੁਵਕ ਮੇਲਿਆਂ ਦਾ ਆਯੋਜਨ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ `ਚ ਕਰਵਾਇਆ ਗਿਆ।
ਐਡਵਾਂਸ ਡਾਇਗਨੋਸਟਿਕਸ ਐਂਡ ਇੰਸਟੀਚਿਊਟ ਆਫ ਇਮੇਜਨਿੰਗ, ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਅਤੁਲ ਕਪੂਰ ਇਸ ਮੌਕੇ ਮੁੱਖ ਮਹਿਮਾਨ ਸਨ।ਡਾ. ਅਤੁਲ ਕਪੂਰ, ਡੀਨ ਿਿਵਦਆਰਥੀ ਭਲਾਈ, ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ।
ਡਾ. ਕਪੂਰ ਨੇ ਜੇਤੂ ਟੀਮਾਂ ਦੇ ਵਿਦਆਰਥੀਆਂ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਬਾਕੀ ਵਿਦਆਰਥੀਆਂ ਨੂੰ ਹੋਰ ਮਿਹਤਨ ਕਰਨ ਦੀ ਪ੍ਰੇਰਨਾ ਦਿੱਤੀ।ਚੈਂਪੀਅਨਸ਼ਿਪ ਟਰਾਫੀਆਂ ਪ੍ਰਦਾਨ ਕਰਨ ਸਮੇਂ ਜੇਤੂ ਟੀਮਾਂ ਦੇ ਵਿਦਆਰਥੀਆਂ ਤੋਂ ਇਲਾਵਾ ਅਧਿਆਪਕ ਸਾਹਿਬਾਨ ਵੀ ਵੱਡੀ ਗਿਣਤੀ ‘ਚ ਹਾਜ਼ਰ ਸਨ। ਯੁਵਕ ਭਲਾਈ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …