ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹਾਕੀ ਟੀਮ ਨੇ ਸਵ: ਜਥੇਦਾਰ ਬਾਬਾ ਫੌਜਾ
ਸਿੰਘ ਦੀ ਯਾਦ ’ਚ ਕਰਵਾਏ ਗਏ ਹਾਕੀ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ।ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਵ: ਜਥੇਦਾਰ ਬਾਬਾ ਫੌਜਾ ਸਿੰਘ ਦੀ ਯਾਦ ’ਚ ਦੂਜਾ ਹਾਕੀ ਟੂਰਨਾਮੈਂਟ ਬਾਬਾ ਬਕਾਲਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੀ ਟੀਮ ਨੇ ਆਪਣੇ ਹੁਨਰ ਦਾ ਬਿਹਤਰੀਨ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਉਨ੍ਹਾਂ ਕਿਹਾ ਕਿ ਇਸ ਮੈਚ ’ਚ ਕਰੀਬ 7 ਟੀਮਾਂ ਨੇ ਹਿੱਸਾ ਲਿਆ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵਿੱਦਿਆ ਦੇ ਨਾਲ ਖੇਡਾਂ ਦੇ ਖੇਤਰ ’ਚ ਵੱਧ ਤੋਂ ਵੱਧ ਸ਼ਮੂਲਅਿਤ ਕਰਨ ਲਈ ਪ੍ਰੇਰਿਤ ਕੀਤਾ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media