Friday, July 5, 2024

ਖਾਲਸਾ ਕਾਲਜ ਲਾਅ ਵਿਖੇ ਮਾਨਵ ਅਧਿਕਾਰਾਂ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਮਾਨਵ ਅਧਿਕਾਰਾਂ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁੱਖੀ ਪ੍ਰੋ. ਸਤਨਾਮ ਸਿੰਘ ਦਿਓਲ ਵਲੋਂ ‘ਮਾਨਵ ਅਧਿਕਾਰ-ਕੀ, ਕਿਵੇਂ ਅਤੇ ਕਦੋਂ’ ’ਤੇ ਲੈਕਚਰ ਦਿੱਤਾ ਗਿਆ।
ਪ੍ਰੋ. ਦਿਓਲ ਨੇ ‘ਮਾਨਵ ਅਧਿਕਾਰ ਕੀ ਹਨ ਅਤੇ ਕਿਵੇਂ ਵਿਕਸਿਤ ਹੋਏ’ ਦੇ ਵਿਸ਼ੇ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਧਰਮ ਅਤੇ ਰਾਜ ਵਲੋਂ ਮਨੁੱਖੀ ਅਧਿਕਾਰਾਂ ਦੇ ਵਿਕਾਸ ’ਚ ਆਪਣੀ ਅਹਿਮ ਭੂਮਿਕਾ ਨਿਭਾਈ ਜਾਂਦੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜਿਕ ਇਕਰਾਰਨਾਮਾ ਸਿਧਾਂਤ ਬਾਰੇ ਵੀ ਗਿਆਨ ਦਿੱਤਾ।ਉਨ੍ਹਾਂ ਰੋਜ਼ਾਨਾ ਜੀਵਨ ਦੀਆਂ ਉਦਾਹਰਣਾਂ ਦੇ ਨਾਲ ਵਿਦਿਆਰਥੀਆਂ ਨੂੰ ਮਾਨਵ-ਅਧਿਕਾਰਾਂ ਦੇ ਵਿਸ਼ੇ ਨਾਲ ਰੁਬਰੂ ਕਰਵਾਇਆ।ਇਸ ਸੈਮੀਨਾਰ ਦੇ ਕੋਆਰਡੀਨੇਟਰ ਡਾ. ਗੁਨੀਸ਼ਾ ਸਲੂਜਾ ਨੇ ਵਿਸ਼ਾ ਮਾਹਿਰ ਦਾ ਵਿਦਵਤਾ ਭਰਪੂਰ ਲੈਕਚਰ ਦੇਣ ਲਈ ਧੰਨਵਾਦ ਕੀਤਾ।
ਇਸ ਮੌਕੇ ਡਾ. ਪਵਨਦੀਪ ਕੌਰ, ਡਾ. ਗੁਰਜਿੰਦਰ ਕੌਰ, ਡਾ. ਸ਼ਿਵਨ ਸਰਪਾਲ, ਡਾ. ਪ੍ਰੀਤਇੰਦਰ ਕੌਰ, ਡਾ. ਅਨੀਤਾ ਸ਼ਰਮਾ, ਪ੍ਰੋ. ਹਰਜੋਤ ਕੌਰ, ਪ੍ਰੋ. ਹਰਕੰਵਲ ਕੌਰ, ਪ੍ਰੋ. ਤਨਵੀਰ ਕੌਰ, ਪ੍ਰੋ. ਮੁਨੀਸ਼ ਕੁਮਾਰ, ਪ੍ਰੋ. ਉਤਕਰਸ਼ ਸੇਠ, ਪ੍ਰੋ. ਜਸਦੀਪ ਸਿੰਘ, ਪ੍ਰੋ. ਸੁਗਮ, ਪ੍ਰੋ. ਹਰਿੰਦਰ ਸਿੰਘ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …