Friday, July 5, 2024

ਯੂਨੀਵਰਸਿਟੀ ਵਿਖੇ `ਅਨੰਦ` ਬਾਣੀ (ਖੋਜ਼-ਕਾਰਜ਼) ਸੰਗਤ-ਅਰਪਣ ਪ੍ਰੋਗਰਾਮ ਅੱਜ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਿੱਖ ਰਿਸਰਚ ਇੰਸਟੀਚਿਊਟ ਯੂ.ਐੱਸ.ਏ ਦੇ ਗੁਰੂ ਗ੍ਰੰਥ ਸਾਹਿਬ ਪ੍ਰੋਜੈਕਟ ਵਲੋਂ `ਅਨੰਦ` ਬਾਣੀ (ਖੋਜ਼-ਕਾਰਜ਼) ਸੰਗਤ-ਅਰਪਣ ਅੱਜ 09 ਨਵੰਬਰ ਨੂੰ ਸਵੇਰੇ 11.00 ਵਜੇ ਕਾਨਫਰੰਸ ਹਾਲ ਗੁਰੂ ਨਾਨਕ ਭਵਨ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਪ੍ਰੋਗਰਾਮ ਦੇ ਕੋਆਡੀਨੇਟਰ ਡਾ. ਮਨਜਿੰਦਰ ਸਿੰਘ (ਮੁਖੀ ਪੰਜਾਬੀ ਅਧਿਐਨ ਸਕੂਲ) ਨੇ ਕਿਹਾ ਕਿ ਇਹ ਸਮਾਗਮ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾਵੇਗਾ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰੋ. ਸਰਬਜੋਤ ਸਿੰਘ ਬਹਿਲ (ਮੁਖੀ ਅਰਕੀਟੈਕਚਰ ਵਿਭਾਗ) ਸ਼ਾਮਲ ਹੋਣਗੇ।ਇਸ ਤੋਂ ਇਲਾਵਾ ਡਾ. ਸੋਹਨ ਸਿੰਘ (ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਗੁਰੂਸਰ ਸੁਧਾਰ), ਡਾ. ਜਸਵੰਤ ਸਿੰਘ (ਡਾਇਰੈਕਟਰ ਗੁਰਬਾਣੀ ਰਿਸਰਚ, ਸਿੱਖ ਰਿਸਰਚ ਇੰਸਟੀਚਿਊਟ ਯੂ.ਐਸ.ਏ) ਅਤੇ ਪ੍ਰੋ. ਅਵਤਾਰ ਸਿੰਘ (ਸਾਬਕਾ ਮੁਖੀ ਪੰਜਾਬੀ ਵਿਭਾਗ ਰਾਮਗੜ੍ਹੀਆ ਕਾਲਜ ਫਗਵਾੜਾ) ਇਸ ਸਮਾਗਮ ਵਿੱਚ ਮੁੱਖ ਵਕਤਾ ਹੋਣਗੇ।ਇਸ ਸਮਾਗਮ ਵਿੱਚ ਅੰਮ੍ਰਿਤਸਰ ਦੀਆਂ ਪ੍ਰਮੁੱਖ ਸਾਹਿਤਕ ਸਖ਼ਸ਼ੀਅਤਾਂ ਤੇ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਕਾਲਜਾਂ ਦੇ ਅਧਿਆਪਕ ਵੀ ਸ਼ਮੂਲੀਅਤ ਕਰਨਗੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …