Saturday, July 27, 2024

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਅਧਿਆਪਕਾ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀ ਤਜਰਬੇਕਾਰ, ਮਿਹਨਤੀ ਅਧਿਆਪਕਾ ਸਿਮਰਜੀਤ ਕੌਰ ਨੂੰ ਸਹੋਦਿਆ ਸਕੂਲ ਕੰਪਲੈਕਸ ਦੁਆਰਾ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਸਿਮਰਜੀਤ ਕੌਰ ਨੂੰ ਸ਼ਾਨਦਾਰ ਪ੍ਰਾਪਤੀ ’ਤੇ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ ਉਪਰੋਕਤ ਐਵਾਰਡ ਲਈ ਤਜ਼ਰਬੇਕਾਰ, ਹੋਣਹਾਰ ਅਧਿਆਪਕਾਂ ਦੀ ਚੋਣ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਅਧਿਆਪਨ ਅਤੇ ਕਲਾਤਮਿਕ ਗਤੀਵਿਧੀਆਂ ਦੇ ਖੇਤਰ ’ਚ ਅਹਿਮ ਯੋਗਦਾਨ ਦਿੱਤਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਸਿਮਰਜੀਤ ਪਿਛਲੇ 13 ਸਾਲ ਤੋਂ ਸਕੂਲ ਵਿਖੇ ਬਤੌਰ ਕੰਪਿਊਟਰ ਅਧਿਆਪਕ ਅਤੇ ਸੀ.ਬੀ.ਐਸ.ਸੀ ਕੋਆਰਡੀਨੇਟਰ ਦੇ ਤੌਰ ’ਤੇ ਸੇਵਾ ਨਿਭਾਅ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਧਾਨ ਕਰਨ ਤੋਂ ਇਲਾਵਾ ਆਈ.ਟੀ ਖੇਤਰ ਦੀਆਂ ਨਵੀਆਂ ਤਕਨੀਕਾਂ ਸਿੱਖਣ ਲਈ ਉਤਸ਼ਾਹਿਤ ਕਰਦੇ ਹਨ।
ਪ੍ਰਿੰ: ਗਿੱਲ ਨੇ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ’ਚ ਵਿਦਿਆਰਥੀਆਂ ਨੇ ਆਈ.ਟੀ ਖੇਤਰ ਨਾਲ ਸਬੰਧਿਤ ਕਈ ਮੁਕਾਬਲੇ ਜਿੱਤੇ ਹਨ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਉਨ੍ਹਾਂ ਨੇ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਸੈਲ ਅਤੇ ਸੀ.ਬੀ.ਐਸ.ਈ, ਈ.ਐਮ.ਆਰ.ਐਸ ਦੇ ਸਹਿਯੋਗ ਨਾਲ ਸਕੂਲ ਇਨੋਵੇਸ਼ਨ ਅੰਬੈਸਡਰ ਸਿਖਲਾਈ ਪ੍ਰੋਗਰਾਮ ’ਚ ਵੀ ਭਾਗ ਲਿਆ ਹੈ।ਇਸ ਮੌਕੇ ਪ੍ਰਿੰ: ਗਿੱਲ ਨੇ ਸਿਮਰਜੀਤ ਕੌਰ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …