Monday, June 24, 2024

ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਸ਼ਾਨਦਾਰ ਆਗਾਜ਼

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਆਗਾਜ਼ ਸ੍ਰੀ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅੰਮ੍ਰਿਤਸਰ ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਮ੍ਰਿਤਸਰ ਸ੍ਰੀਮਤੀ ਇੰਦੂ ਬਾਲਾ ਮੰਗੋਤਰਾ ਦੀ ਅਗਵਾਈ ਵਿੱਚ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ (ਜ) ਅੰਮ੍ਰਿਤਸਰ ਵਿਵੇਕ ਮੋਦੀ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਤੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ।ਸਹਾਇਕ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨਾਲ ਹੀ ਬੱਚਿਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਅਨੁਸ਼ਾਸ਼ਨ ਵਿੱਚ ਰਹਿਣਾ ਸਿੱਖਦੇ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ।
ਉੁਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਇੰਦੂ ਬਾਲਾ ਮੰਗੋਤਰਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਨੇ ਇਹਨਾਂ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਅਤੇ ਉਹਨਾਂ ਨੂੰ ਉਤਸ਼ਾਹਿਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ।ਉੁੱਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਜਿਲ੍ਹਾ ਪੱਧਰ ‘ਤੇ ਇਹ ਖੇਡਾਂ 10 ਨਵੰਬਰ 2023 ਤੱਕ ਗੁਰੂ ਨਾਨਕ ਸਟੇਡੀਅਮ, ਖਾਲਸਾ ਸਕੂਲ ਤੇ ਪੀ.ਬੀ.ਐਨ ਸਕੂਲ ਵਿੱਚ ਕਰਵਾਈਆ ਜਾ ਰਹੀਆਂ ਹਨ।ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ, ਦਿਲਬਾਗ ਸਿੰਘ, ਕੁਲਵੰਤ ਸਿੰਘ ਪੰਨੂ, ਰਣਜੀਤ ਪ੍ਰੀਤ ਸਿੰਘ, ਮਨਜਿੰਦਰ ਸਿੰਘ, ਜਤਿੰਦਰ ਸਿੰਘ, ਦਿਲਬਾਗ ਸਿੰਘ, ਪਾਰਸ ਖੁੱਲਰ ਅਤੇ ਸਮੂਹ ਸੈਂਟਰ ਮੁੱਖ ਅਧਿਆਪਕ, ਹੈਡ ਟੀਚਰ ਅਤੇ ਅਧਿਆਪਕਾਂ ਵਲੋਂ ਆਪਣੇ-ਆਪਣੇ ਬਲਾਕ ਪੱਧਰ ‘ਤੇ ਅੱਵਲ ਆਈਆਂ ਟੀਮਾਂ ਨਾਲ ਮਾਰਚ ਪਾਸਟ ਕਰਕੇ ਇਹਨਾ ਖੇਡਾਂ ਦਾ ਆਗਾਜ਼ ਕੀਤਾ ਗਿਆ।
ਉਪ ਜਿਲ੍ਹਾ ਸਿੱਖਿਆ ਅਧਿਕਾਰੀ ਨੇ ਨਗਰ ਨਿਗਮ ਕਮਿਸ਼ਨਰ ਰਾਹੁਲ, ਸਿਵਲ ਸਰਜਨ ਡਾ. ਵਿਜੈ ਕੁਮਾਰ ਅਤੇ ਸੁਖਚੈਨ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਦਾ ਧੰਨਵਾਦ ਕੀਤਾ।ਨੰਨ੍ਹੇ ਮੁੰਨੇ ਖਿਡਾਰੀਆਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ।ਇਹਨਾ ਖੇਡਾਂ ਵਿੱਚ ਜਿਲ੍ਹਾ ਸਪੋਰਟਸ ਕੋਆਡੀਨੇਟਰ ਆਸ਼ੂ ਵਿਸ਼ਾਲ, ਅਵਤਾਰ ਸਿੰਘ, ਲੈਕਚਰਾਰ ਸੁਰਿੰਦਰਪਾਲ ਸਿੰਘ, ਬਲਾਕ ਦੇ ਸਪੋਰਟਸ ਅਫਸਰ ਹਰਿੰਦਰ ਸਿੰਘ ਦੀ ਭੂਮਿਕਾ ਸ਼ਲਾਘਾਯੋਗ ਰਹੀ।

Check Also

‘ਅਧਿਆਪਕ ਦੀ ਤਿਆਰੀ’ ਵਿਸ਼ੇ ’ਤੇ ਆਨਲਾਈਨ ਲੈਕਚਰ ਕਰਵਾਇਆ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਜੀ.ਐਚ.ਜੀ …