Saturday, July 27, 2024

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਾਰੇ ਸੰਖੇਪ ਵੇਰਵਾ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਤੀਸਰੀ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ।1956 ਵਿੱਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀ.ਏ, ਐਲ.ਐਲ.ਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ।ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ।ਉਹ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ।ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁੱਦੇ ’ਤੇ ਸੇਵਾ ਨਿਭਾਈ।ਉਸ ਮਗਰੋਂ ਨਵੰਬਰ 2021 ਵਿੱਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ‘ਤੇ ਲਗਾਤਾਰ ਤੀਸਰੀ ਵਾਰ ਚੁਣੇ ਗਏ ਹਨ।ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ।ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ।ਐਡਵੋਕੇਟ ਧਾਮੀ ਦੇ ਮੁੱਖ ਸਕੱਤਰ ਅਤੇ ਪ੍ਰਧਾਨ ਹੁੰਦਿਆਂ ਕਈ ਸ਼ਤਾਬਦੀਆਂ ਵੀ ਮਨਾਈਆਂ ਗਈਆਂ ਹਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …