ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮਿ੍ਰਤਸਰ ਦੀ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਤੁਲੀ ਦੀ ਅਗਵਾਈ ਹੇਠ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਸਕੂਲ ਆਫ਼ ਐਮੀਨੈਂਸ ਮਾਲਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੈਬ ਵਾਲੀ, ਸਰਕਾਰੀ ਹਾਈ ਸਕੂਲ ਭੀਲੋਵਾਲ, ਸਰਕਾਰੀ ਹਾਈ ਸਕੂਲ ਸੈਦਪੁਰ ਅਤੇ ਹੋਰ ਵੱਖ-ਵੱਖ ਸਕੂਲਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਿੱਧਾ, ਪੇਂਟਿੰਗ ਮੁਕਾਬਲੇ, ਮਹਿੰਦੀ ਮੁਕਾਬਲੇ, ਰੰਗੋਲੀ ਮੁਕਾਬਲੇ ਆਦਿ ਕਰਵਾਏ ਗਏ।ਮਿਸ ਆਦਰਸ਼ ਸ਼ਰਮਾ ਨੋਡਲ ਅਫ਼ਸਰ ਅੰਮ੍ਰਿਤਸਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵਲੋਂ ਕਰਵਾਏ ਗਏ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ ਹਨ ਅਤੇ ਆਪਣੇ ਵੋਟ ਦੀ ਸਹੀ ਵਰਤੋਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ।ਉਨਾਂ ਦੱਸਿਆ ਕਿ ਵੋਟਾਂ ਸਬੰਧੀ ਬੋਲੀਆਂ ਵੀ ਤਿਆਰ ਕਰਵਾਈਆਂ ਗਈਆਂ ਹਨ ਅਤੇ ਨਵੇਂ ਬਣਨ ਵਾਲੇ ਵੋਟਰਾਂ ਨੂੰ ਵੋਟ ਬਣਾਉਣ ਲਈ ਸਹੰੁ ਵੀ ਚੁੱਕਾਈ ਗਈ ਹੈ।ਮਿਸ ਆਦਰਸ਼ ਸ਼ਰਮਾ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਗਤੀਵਿਧੀਆਂ ਵਿੱਚ ਭਾਗ ਲਿਆ ਜਾ ਰਿਹਾ ਹੈ ਅਤੇ ਵੋਟ ਬਣਾਉਣ ਸਬੰਧੀ ਸਲੋਗਨ ਵੀ ਤਿਆਰ ਕੀਤੇ ਗਏ ਹਨ।
ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ, ਸ੍ਰੀਮਤੀ ਜੋਤੀ ਬਾਲਾ, ਸ੍ਰੀਮਤੀ ਰਮਨ ਕਾਲੀਆ, ਸ੍ਰੀਮਤੀ ਮਨਿੰਦਰ ਕੌਰ, ਸੰਜੈ ਕੁਮਾਰ, ਸ੍ਰੀਮਤੀ ਬਿੰਦੂ ਤੋਂ ਇਲਾਵਾ ਅਧਿਆਪਕ ਹਾਜ਼ਰ ਸਨ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …