ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਂਟਾਰੀਓ ਦੇ ਸਾਂਝੇ ਪ੍ਰੋਜੈਕਟ ਅਧੀਨ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੂ ਕਰਵਾਉਣ ਹਿੱਤ ਐਸ.ਐਸ.ਪੀ (ਦਿਹਾਤੀ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਪੁਲਿਸ ਦੇ ਅਸਿਸਟੈਂਟ ਸਬ ਇੰਸਪੈਕਟਰ, ਇੰਦਰਮੋਹਨ ਸਿੰਘ, ਇੰਚਾਰਜ਼, ਟ੍ਰੈਫਿਕ ਐਜ਼ੂਕੇਸ਼ਨ ਸੈੱਲ ਅਤੇ ਟਰੈਫਿਕ ਮਾਰਸ਼ਲ ਸੁਰਜਨ ਸਿੰਘ ਨੇ ਬੜੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਦੱਸਿਆ ਕਿ ਟ੍ਰੈਫਿਕ ਨਿਯਮਾਂ ਦਾ ਮਨੁੱਖੀ ਜੀਵਨ ਵਿੱਚ ਬੜਾ ਮਹੱਤਵ ਹੈ ਅਤੇ ਇਨ੍ਹਾਂ ਨੂੰ ਅਪਣਾ ਕੇ ਸਭ ਲੋਕ ਹੋ ਰਹੀਆਂ ਦੁਰਘਟਨਾਵਾਂ ਦੇ ਨੁਕਸਾਨ ਨੂੰ ਘਟਾ ਸਕਦੇ ਹਨ।ਉਨ੍ਹਾਂ ਕਿਹਾ ਕਿ ਨਵੇਂ ਨਿਯਮਾਂ ਮੁਤਾਬਿਕ ਪੈਦਲ ਚੱਲਣ ਵਾਲਿਆਂ ਲਈ ਸੱਜੇ ਹੱਥ ਚੱਲਣਾ ਸੁਰੱਖਿਅਤ ਹੈ।ਜਦ ਕਿ ਖੱਬੇ ਹੱਥ ਪੈਦਲ ਚੱਲਣਾ ਪੁਰਾਣਾ ਨਿਯਮ ਹੋ ਚੁੱਕਾ ਹੈ।
ਇਸ ਮੌਕੇ ਡਾ. ਅਮਰਜੀਤ ਸਿੰਘ ਗਿੱਲ ਪ੍ਰਬੰਧਕ ਮਾਨਾਂਵਾਲਾ ਅਤੇ ਸਕੂਲ ਦੇ ਪ੍ਰਿੰਸੀਪਲ ਨਰੇਸ਼ ਕਾਲੀਆ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਦੇ ਅਜਿਹੇ ਉਪਰਾਲੇ ਬੱਚਿਆਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ ਕਿਉਂਕਿ ਇਨ੍ਹਾਂ ਨੂੰ ਨਿਯਮਾਂ ਕਾਨੂੰਨਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ।ਡਾ. ਅਮਰਜੀਤ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …