ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ
ਸਿੰਘ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਅੱਜ ਸ੍ਰੀ ਆਖੰਡ ਪਾਠ ਨਿਹੰਗ ਸਿੰਘ ਦਲ ਪੰਥਾਂ ਦੀ ਪੂਰਨ ਪੁਰਾਤਨ ਮਰਯਾਦਾ ਅਨੁਸਾਰ ਅਰੰਭ ਹੋ ਗਏ ਹਨ।ਜਿਸ ਦੇ ਭੋਗ 12 ਨਵੰਬਰ ਨੂੰ ਦਿਵਾਲੀ ਵਾਲੇ ਦਿਨ ਪੈਣਗੇ।ਇਸੇ ਤਰਾਂ 11 ਨਵੰਬਰ ਨੂੰ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਅਰੰਭ ਹੋ ਕੇ 13 ਨੂੰ ਭੋਗ ਪਏਗਾ।ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੇ ਦਲਾਂ ਵਲੋਂ ਆਪੋ ਆਪਣੀਆਂ ਛਾਉਣੀਆਂ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਉਤਾਰੇ ਕੀਤੇ ਹੋਏ।ਤਰਨਾ ਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ ਵਲੋਂ ਛਾਉਣੀ ਗੁਰਦੁਆਰਾ ਸਮਾਧਾ ਬਾਬਾ ਨੋਧ ਸਿੰਘ ਸ਼ਹੀਦ ਚੱਬਾ ਅਤੇ ਤਰਨਾ ਦਲ ਬਾਬਾ ਬਿੰਧੀਚੰਦ ਸਾਹਿਬ ਸੁਰ ਸਿੰਘ ਵਾਲਿਆਂ ਵਲੋਂ ਛਾਉਣੀ ਗੁਰਦੁਆਰਾ ਛਬੀਲ ਬਾਬਾ ਸਵਾਇਆ ਸਿੰਘ ਜੀ ਚਾਟੀਵਿੰਡ ਗੇਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ।ਜਿਨ੍ਹਾਂ ਦੇ ਭੋਗ ਦਿਵਾਲੀ ਵਾਲੇ ਦਿਨ ਸਾਰੀਆਂ ਛਾਉਣੀਆਂ ਵਿੱਚ ਦਲ ਪੰਥ ਪੈਣਗੇ।13 ਨਵੰਬਰ ਨੂੰ ਸ੍ਰੀ ਦਸਮ ਗ੍ਰੰਥ ਜੀ ਦੇ ਅਖੰਡ ਪਾਠਾਂ ਦੇ ਭੋਗ ਉਪਰੰਤ ਸਾਰੇ ਦਲ ਪੰਥ ਤੇ ਹੋਰ ਨਿਹੰਗ ਸਿੰਘ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਤਮਸਤਕ ਹੋਣ ਪੁੱਜਣਗੇ।ਉਪਰੰਤ ਨਿਸ਼ਾਨ ਨਿਗਾਰਿਆਂ ਧੌਸਿਆਂ ਦੀ ਛਤਰ ਛਾਇਆ ਹੇਠ ਦੁਪਹਿਰ 12 ਵਜੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ ਕੱਢਿਆ ਜਾਵੇਗਾ।ਇਹ ਮਹੱਲਾ ਘਿਓ ਮੰਡੀ ਚੌਕ, ਸ਼ੇਰਾਂ ਵਾਲਾ ਗੇਟ, ਰਾਮਬਾਗ ਚੋਂਕ, ਗਾਂਧੀ ਗੇਟ ਹਾਲ ਗੇਟ, ਹਾਥੀ ਗੇਟ ਤੋਂ ਕਿਲ੍ਹਾ ਗੋਬਿੰਦਗੜ੍ਹ ਚੋਂਕ ਰਾਹੀਂ ਬੀ ਬਲਾਕ ਗਰਾਉਂਡ ਵਿੱਚ ਪੁੱਜੇਗਾ।ਜਿਥੇ ਨਿਹੰਗ ਸਿੰਘ ਆਪਣੀਆਂ ਰਵਾਇਤੀ ਜੰਗਜ਼ੂ ਖੇਡਾਂ, ਘੋੜ ਦੌੜ, ਨੇਜੇਬਾਜ਼ੀ ਤੇ ਗੱਤਕਾ ਆਦਿ ਦੇ ਜੌਹਰ ਦਿਖਾਉਣਗੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media