Friday, October 18, 2024

20 ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ ਰਾਮ ਤੀਰਥ ਮੇਲਾ – ਵਧੀਕ ਡਿਪਟੀ ਕਮਿਸ਼ਨਰ

ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਅੰਮ੍ਰਿਤਸਰ, , 10 ਨਵੰਬਰ (ਸੁਖਬੀਰ ਸਿੰਘ) – 20 ਨਵੰਬਰ ਤੋਂ 29 ਨਵੰਬਰ ਤੱਕ ਰਾਮਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਜਿਲੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨਾਂ ਅਧਿਕਾਰੀਆਂ ਨੂੰ ਦੱਸਿਆ ਕਿ ਮੇਲੇ ਵਿੱਚ ਹਰ ਸਾਲ ਦੀ ਤਰਾਂ ਲੱਖਾਂ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਵਿਆਪਕ ਪ੍ਰਬੰਧ ਕੀਤੇ ਜਾਣ।ਮੇਲੇ ਲਈ ਵਿਸ਼ੇਸ਼ ਬੱਸਾਂ ਚਲਾਈਆਂ ਜਾਣ, ਤਾਂ ਜੋ ਲੋਕ ਅਸਾਨੀ ਨਾਲ ਰਾਮਤੀਰਥ ਵਿਖੇ ਪਹੁੰਚ ਸਕਣ।
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਸਹੂਲਤ ਲਈ ਮੇਲੇ ਵਾਲੀ ਥਾਂ ’ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਅਤੇ ਲੋਕਾਂ ਲਈ ਪਬਲਿਕ ਟਾਇਲਟ ਲਗਾਉਣ ਦੀ ਹਦਾਇਤ ਵੀ ਕੀਤੀ।ਉਨਾਂ ਦੱਸਿਆ ਕਿ ਰਾਮ ਤੀਰਥ ਅਤੇ ਇਸ ਦੇ ਆਲੇ-ਦੁਆਲੇ ਦੀ ਸਾਫ-ਸਫਾਈ ਕਰਵਾਉਣ ਦੇ ਨਾਲ-ਨਾਲ ਸਰੋਵਰ ਦੀ ਸਫਾਈ ਯਕੀਨੀ ਬਣਾਈ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਆਉਣ ਵਾਲੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨ ਦੀ ਮਰਯਾਦਾ ਕਾਇਮ ਰੱਖਣ ਅਤੇ ਸੁਰੱਖਿਆ ਪੱਖੋਂ ਆਪਣਾ ਤੇ ਸਰੋਵਰ ਵਿੱਚ ਇਸ਼ਨਾਨ ਕਰਦੇ ਵਕਤ ਬੱਚਿਆਂ ਦਾ ਖਾਸ ਧਿਆਨ ਰੱਖਣ ਦੀ ਅਪੀਲ਼ ਕੀਤੀ।ਉਨਾਂ ਅੱਗ ਵਾਲੇ ਸਾਧਨਾਂ, ਜਿਥੇ ਕਿ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਹੋਵੇ, ਤੋਂ ਦੂਰੀ ਬਣਾ ਕੇ ਰੱਖਣ ਲਈ ਕਿਹਾ।
ਇਸ ਮੌਕੇ ਐਸ.ਡੀ.ਐਮ ਅਜਨਾਲਾ ਅਰਵਿੰਦਰ ਪਾਲ ਸਿੰਘ, ਵਿਸ਼ਾਲ ਵਧਾਵਨ, ਜੀ.ਐਮ ਕੁਸ਼ਰਾਜ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …