Sunday, December 22, 2024

ਦੀਵਾਲੀ ਮੌਕੇ ਰਾਤ ਕੇਵਲ 8.00 ਤੋਂ 10.00 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ

ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ

ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ ਵਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਉਨਾਂ ਦੱਸਿਆ ਕਿ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਕੀਤੇ ਗਏ ਹੁਕਮਾਂ ਦੇ ਮੱਦੇਨਜਰ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਨੂੰ ਮਨਾਉਣ ਲਈ ਕੇਵਲ ਗਰੀਨ ਪਟਾਕੇ ਹੀ ਇਸਤੇਮਾਨ ਕਰਨ ਦੇ ਹੁਕਮ ਦਿੱਤੇ ਹਨ।ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮਿ੍ਰਤਸਰ ਦੀ ਹਦੂਦ ਅੰਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਰੀਨ ਪਟਾਕਿਆਂ ਵੇਚਣ ਤੋਂ ਇਲਾਵਾ ਖ਼ਤਰਕਾਰ/ਕੈਮੀਕਲ ਪਟਾਕਿਆਂ ਵੇਚਣ/ਖਰੀਦਣ /ਸਟੋਰ ਕਰਨ ਉਤੇ ਪੂਰਨ ਪਾਬੰਦੀ ਲਗਾਈ ਹੈ।
ਉਨਾਂ ਦੱਸਿਆ ਕਿ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ ਅਤੇ ਇਸ ਤੋਂ ਬਿਨ੍ਹਾਂ ਮਾਣਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪਾਸ ਕੀਤੇ ਹੁਕਮਾਂ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ। ਇਸ ਦੌਰਾਨ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਹੈ ਕੇਵਲ ਗਰੀਨ ਪਟਾਕੇ ਜੋ ਕਿ ਲੀਥੀਅਮ, ਮਰਕਰੀ, ਆਰਸੈਨਿਕ, ਸਿੱਕਾ, ਬੇਰੀਅਮ ਸਾਲਟ ਆਦਿ ਤੋਂ ਬਿਨਾਂ ਬਣੇ ਹੋਣਗੇ, ਉਹ ਹੀ ਵੇਚੇ ਅਤੇ ਚਲਾਏ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰੂ9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।ਇਸੇ ਤਰ੍ਹਾਂ ਕ੍ਰਿਸਮਿਸ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ, ਐਸ.ਐਸ.ਪੀ, ਸਾਰੇ ਐਸ.ਡੀ.ਐਮਜ਼, ਕਾਰਜ਼ਕਾਰੀ ਇੰਜਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਾਕਿਆਂ ਦੇ ਜਿਥੇ ਵਾਤਾਵਰਣ ’ਤੇ ਮਾੜੇ ਪ੍ਰਭਾਵ ਪੈਂਦੇ ਹਨ, ਉਥੇ ਹੀ ਇਨ੍ਹਾਂ ਦੀ ਆਵਾਜ਼ ਤੇ ਪੂਦੂਸ਼ਨ ਦਾ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …