Sunday, December 22, 2024

ਪੀ.ਪੀ.ਐਸ ਚੀਮਾਂ ਵਿਖੇ ਧੂਮ-ਧਾਮ ਨਾਲ ਮਨਾਈ ਦਿਵਾਲੀ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਵਲੋਂ ਦਿਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ ‘ਚ ਸਕੂਲ ਵਿੱਚ ਬੱਚਿਆਂ ਦੇ ਮਨੋਰੰਜ਼ਨ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਜਿਵੇਂ ਨਰਸਰੀ ਤੋਂ ਕੇ.ਜੀ -ਫੈਂਸੀ ਡਰੈਸ ਕੰਪੀਟੀਸ਼ਨ, ਪਹਿਲੀ ਤੋਂ ਚੋਥੀ- ਹੈਲਥੀ ਟਿਫਨ ਬਾਕਸ, ਪੰਜਵੀਂ ਤੋਂ ਅੱਠਵੀਂ- ਸੋਲੋ-ਸਿੰਗਿੰਗ ਕੰਪੀਟੀਸ਼ਨ, ਨੌਵੀਂ ਤੋਂ ਬਾਰ੍ਹਵੀਂ- ਰੰਗੋਲੀ ਕੰਪੀਟੀਸ਼ਨ ਅਤੇ ਦੀਵਾ ਡੈਕੋਰੇਸ਼ਨ ਦੇ ਨਾਲ-ਨਾਲ ਲੜਕਿਆਂ ਲਈ ਵਾਲੀਵਾਲ, ਫੁੱਟਬਾਲ, ਕ੍ਰਿਕਟ, ਰੱਸਾ-ਕਸੀ, ਖੇਡ ਮੁਕਾਬਲੇ ਕਰਵਾਏ ਗਏ।ਸਕੂਲ ਮੈਨੇਜਮੈਂਟ ਵਲੋਂ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਦਿਵਾਲੀ ਦੇ ਤਿਉਹਾਰ ‘ਤੇ ਚਾਨਣਾ ਪਾਉਂਦੇ ਹੋਏ ਪ੍ਰਦੂਸ਼ਣ ਰਹਿਤ ਮਨਾਉਣ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਨੇ ਬੱਚਿਆਂ ਨੂੰ ਦਿਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ।ਸਕੂਲ ਦੀ ਮੈਨੇਜਮੈਂਟ ਵਲੋਂ ਸਾਰੇ ਸਟਾਫ ਨੂੰ ਦਿਵਾਲੀ ਦੇ ਗਿਫਟ ਅਤੇ ਮੁਬਾਰਕਬਾਦ ਦਿੱਤੀ ਗਈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …