Sunday, December 22, 2024

ਸੀ.ਬੀ.ਐਸ.ਈ ਨੈਸ਼ਨਲ ਸਕੂਲ ਗੇਮਜ਼ ‘ਚ ਹਰਦੀਪ ਸਿੰਘ ਨੇ ਚਮਕਾਇਆ ਸਕੂਲ ਦਾ ਨਾਮ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਦੇ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਹੈ ਕਿ ਪਿੱਛਲੇ ਦਿਨੀ ਸਕੂਲ ਦੇ ਵਿਦਿਆਰਥੀ ਹਰਦੀਪ ਸਿੰਘ ਨੇ ਸੀ.ਬੀ.ਐਸ.ਈ ਵਲੋਂ ਮਦਰਾਸ ਦੇ ਅਹਿਮਦ ਨਗਰ ਸਥਿਤ ਚਿਤਰਕੂਟ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਦੇ ਜਿਮਨਾਸਟਿਕ ਮੁਕਾਬਲੇ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪੂਰੇ ਦੇਸ਼ ਵਿਚੋਂ ਚੌਥਾ ਰੈਂਕ ਹਾਸਿਲ ਕਰਕੇ ਸਕੂਲ ਅਤੇ ਅਪਣੇ ਮਾਤਾ ਪਿਤਾ ਦਾ ਨਾਮ ਚਮਕਾਇਆ ਹੈ।ਸਕੂਲ ਪਹੁੰਚਣ ‘ਤੇ ਸਕੂਲ ਮੈਨੇਜਮੈਟ ਵਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ।ਸਕੂਲ ਵਾਇਸ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਹਰਦੀਪ ਸਿੰਘ ਜਿਮਨਾਸਟਿਕ ਤੋਂ ਇਲਾਵਾ ਵੇਟਲਿਫਟਿੰਗ, ਰੇਸਲਿੰਗ ਆਦਿ ਕਈ ਖੇਡਾਂ ਵਿੱਚ ਜਿਲ੍ਹਾ ਅਤੇ ਸੂਬਾ ਪੱਧਰ ‘ਤੇ ਕਈ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਚੁੱਕਿਆ ਹੈ।ਉਨਾਂ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ ‘ਚ ਇੰਚਾਰਜ਼ ਸ਼ਸ਼ੀਕਾਂਤ, ਕੋਚ ਪਿਰਥੀ ਸਿੰਘ ਅਤੇ ਰੁਪਿੰਦਰ ਸਿੰਘ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਵਧਾਈ ਦਿੱਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …