Thursday, December 26, 2024

ਰੱਸਾ ਖਿੱਚਣ ਦੇ ਮੁਕਾਬਲੇ ‘ਚ ਰੱਤੋਕੇ ਜਿਲ੍ਹਾ ਪੱਧਰ ‘ਤੇ ਜੇਤੂ ਕਰਾਰ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਿਲ੍ਹਾ ਸੰਗਰੂਰ ਦੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ੍ਰੀ ਮਸਤੂਆਣਾ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਵਿੱਚ ਸੰਗਰੂਰ ਦੇ 9 ਬਲਾਕਾਂ ਦੇ ਚੋਟੀ ਦੇ ਖਿਡਾਰੀ ਭਾਗ ਲੈ ਰਹੇ ਹਨ।ਅੱਜ ਰੱਸਾਕਸੀ ਦੇ ਸ਼ਾਨਦਾਰ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੀ ਮਜ਼ਬੂਤ ਟੀਮ ਨੇ ਸੰਗਰੂਰ, ਸੁਨਾਮ, ਲਹਿਰਾ, ਮੂਨਕ ਆਦਿ ਟੀਮਾਂ ਨੂੰ ਹਰਾਉਂਦਿਆਂ ਹੋਇਆਂ ਸੋਨ ਤਮਗੇ ‘ਤੇ ਕਬਜ਼ਾ ਕੀਤਾ।ਇਸ ਟੀਮ ਵਿੱਚ ਸ਼ਾਮਿਲ ਖਿਡਾਰੀਆਂ ਉਦੇ ਸਿੰਘ, ਪ੍ਰੀਤਪਾਲ ਸਿੰਘ, ਆਕਾਸ਼ਦੀਪ ਸਿੰਘ, ਦਵਿੰਦਰ ਸਿੰਘ, ਤਰਨਪ੍ਰੀਤ ਸਿੰਘ, ਸੁਖਰਾਜ ਸਿੰਘ, ਰਮਜ਼ਾਨ ਖਾਨ ਅਤੇ ਕਰਨਵੀਰ ਸਿੰਘ ਨੇ ਕੋਚ ਸਾਹਿਲ ਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀ ਦਿਨ ਰਾਤ ਦੀ ਮਿਹਨਤ ਰੰਗ ਲਿਆਈ।ਟੀਮ ਇੰਚਾਰਜ਼ ਪ੍ਰਦੀਪ ਸਿੰਘ ਨੇ ਇਸ ਜਿੱਤ ਦਾ ਸਿਹਰਾ ਬੱਚਿਆਂ ਦੀ ਮਿਹਨਤ ਅਤੇ ਕੋਚ ਸਾਹਿਲਪ੍ਰੀਤ ਸਿੰਘ ਦੀ ਅਗਵਾਈ ਨੂੰ ਦਿੱਤਾ।ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਪਹੁੰਚੇ ਹੋਏ ਸਨ।
ਇਸ ਮੌਕੇ ਮੈਚ ਰੈਫਰੀ ਨੈਬ ਖਾਨ, ਖੋ ਖੋ ਕੋਚ ਅੰਮ੍ਰਿਤ ਪਾਲ ਸਿੰਘ, ਇੰਦਰ ਸਿੰਘ, ਹਰਦੀਪ ਢੱਡਰੀਆਂ, ਮਨਜਸ਼ਨਜੀਤ ਸਿੰਘ, ਸ਼ਰਨਜੀਤ ਸਿੰਘ ਅਤੇ ਹੋਰ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ।ਜੇਤੂ ਖਿਡਾਰੀਆਂ ਨੂੰ ਸਕੂਲ ਦੇ ਸਲਾਨਾ ਸਮਾਗਮ ਦੌਰਾਨ ਸਨਮਾਨਿਤ ਵੀ ਕੀਤਾ ਜਾਵੇਗਾ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …