
ਨਵੀਂ ਦਿੱਲੀ, 24 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਭਲਾਈ ਕੀਤੇ ਗਏ ਕਾਰਜਾਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਪੰਥਕ ਚੇਤਨਾ ਲਹਿਰ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਕਮੇਟੀ ਦੀਆਂ ਪਿਛਲੇ 22 ਮਹੀਨੇ ਦੀਆਂ ਪ੍ਰਾਪਤੀਆਂ ਦੇ ਵੇਰਵੇ ਸੰਗਤਾਂ ਨਾਲ ਸਾਂਝੇ ਕੀਤੇ। ਭਰਵੇਂ ਇਕੱਠ ਵਿੱਚ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਤੇ ਸੰਗਤ ਨੂੰ ਸੰਬੋਧਿਤ ਕਰਦੇ ਹੋਏ ਪੰਥਕ ਕਾਰਜਾਂ ਨੂੰ ਅਗੇ ਵੀ ਕਰਨ ਦੀ ਜੀ.ਕੇ. ਨੇ ਵਚਨਬੱਧਤਾ ਦੋਹਰਾਈ।
ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਕਾਰਜ ਕਾਲ ਨੂੰ ਉਨ੍ਹਾਂ ਭ੍ਰਿਸ਼ਟਾਚਾਰੀ ਅਤੇ ਹੰਕਾਰੀ ਦੋਰ ਵੀ ਕਰਾਰਿਆ। ਗੁਰੂ ਦੀ ਗੋਲਕ ਦੀ ਯੋਗ ਵਰਤੋ ਸਮਾਜਿਕ ਅਤੇ ਵਿਦਿਅਕ ਕਾਰਜਾਂ ਲਈ ਕਰਨ ਦਾ ਵੀ ਜੀ.ਕੇ. ਨੇ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਕਮੇਟੀ ਚੋਣਾਂ ਦੌਰਾਨ ਸੰਗਤਾਂ ਨਾਲ ਅਕਾਲੀ ਦਲ ਵੱਲੋਂ ਕੀਤੇ ਗਏ ਲਗਭਗ 80 ਫਿਸਦੀ ਵਾਇਦਿਆਂ ਨੂੰ ਨਵੀਂ ਕਮੇਟੀ ਨੇ ਗੁਰੂ ਕਿਰਪਾ ਸਦਕਾ ਪੂਰਾ ਕਰਕੇ ਵਿਰੋਧੀਆਂ ਨੂੰ ਖੁੰਜੇ ਲਾ ਦਿੱਤਾ ਹੈ। ਜਿਸ ਤੋਂ ਪਰੇਸ਼ਾਨ ਹੋ ਕੇ ਬੇਲੋੜੀ ਬਿਆਨਬਾਜ਼ੀ ਕਰਨ ਵੇਲ੍ਹੇ ਵਿਰੋਧੀ ਧਿਰ ਭਾਸ਼ਾ ਦੀ ਮਰਿਆਦਾ ਅਤੇ ਤਥਿਆ ਦੀ ਪੜਤਾਲ ਕਰਨ ਤੋਂ ਵੀ ਗੁਰੇਜ ਕਰ ਰਿਹਾ ਹੈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਉਂਕਾਰ ਸਿੰਘ ਥਾਪਰ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਇੰਦਰਜੀਤ ਸਿੰਘ ਮੌਂਟੀ ਅਤੇ ਗੁਰਬਚਨ ਸਿੰਘ ਚੀਮਾ ਨੇ ਵੀ ਆਪਣੇ ਵਿਚਾਰ ਰੱਖੇ। ਨਿਗਮ ਪਾਰਸ਼ਦ ਰਿਤੂ ਵੋਹਰਾ, ਦਿੱਲੀ ਕਮੇਟੀ ਮੈਂਬਰ ਗੁਰਬਖਸ਼ ਸਿੰਘ ਮੌਂਟੂਸ਼ਾਹ, ਅਕਾਲੀ ਆਗੂ ਗੁਰਮੀਤ ਸਿੰਘ ਬੋਬੀ, ਜਸਪ੍ਰੀਤ ਸਿੰਘ ਵਿੱਕੀ ਮਾਨ ਅਤੇ ਜਗਦੀਪ ਸਿੰਘ ਕਾਹਲੋ ਸਣੇ ਸੈਕੜੋ ਸੰਗਤ ਮੌਜੂਦ ਸੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media