Friday, March 13, 2026

ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਜੇਤੂ ਰਹੇਗੀ – ਮੁਨੀਸ਼ ਅਗਰਵਾਲ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਖੁਸ਼ ਹਨ।ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਆਮ ਲੋਕਾਂ ਦੇ ਹੱਕ ਵਿੱਚ ਲਏ ਗਏ ਫੈਸਲਿਆਂ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ।ਉਹ ਅਗਾਮੀ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਉਤਰੀ ਦੇ ਅਧੀਨ ਆਉਂਦੇ ਵਾਰਡ ਨੰਬਰ 5 ਵਿੱਚ ਰੱਖੀ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਦਾ ਇਥੇ ਪੁੱਜਣ ‘ਤੇ ਆਮ ਆਦਮੀ ਪਾਰਟੀ ਆਗੂ ਮੈਡਮ ਅਮਨਦੀਪ ਕੌਰ ਨੇ ਨਿੱਘਾ ਸਵਾਗਤ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਇਸ ਵਾਰਡ ਵਿਚੋਂ ਆਮ ਆਦਮੀ ਪਾਰਟੀ ਜੇਤੂ ਰਹੇਗੀ।ਵਿਧਾਨ ਸਭਾ ਹਲਕਾ ਉਤਰੀ ਦੇ ਕੋਆਰਡੀਨੇਟਰ ਸਰਬਜੋਤ ਸਿੰਘ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਐਡਵੋਕੇਟ ਸ਼ਸ਼ੀਵੀਰ, ਬਲਾਕ ਪ੍ਰਧਾਨ ਵਿਧਾਨ ਸਭਾ ਹਲਕਾ ਉਤਰੀ ਪ੍ਰਣਵ ਧਵਨ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …