Monday, December 23, 2024

ਦੀਵਾਲੀ ਦੇ ਤਿਉਹਾਰ ‘ਤੇ ਸੱਭਿਆਚਾਰਕ ਪ੍ਰੋਗਰਾਮ ‘ਦੀਪ ਜਲਾਓ‘ ਆਯੋਜਿਤ ਕੀਤਾ

ਭੀਖੀ, 11 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਦੀਵਾਲੀ ਦੇ ਤਿਉਹਾਰ ‘ਤੇ ਇਕ ਸੱਭਿਆਚਾਰਕ ਪ੍ਰੋਗਰਾਮ ‘ਦੀਪ ਜਲਾਓ’ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਕਲਾ ਦਾ ਪ੍ਰਦਰਸ਼ਨ ਕਰਕੇ ਮੰਚ ਅਤੇ ਸਰੋਤਿਆਂ ਨੂੰ ਹੈਰਾਨ ਕਰ ਦਿੱਤਾ।ਪ੍ਰੋਗਰਾਮ ਦੀ ਸ਼ੁਰੂਆਤ ਰੰਗੋਲੀ, ਪੋਸਟਰ ਮੇਕਿੰਗ, ਕੈਂਡਲ ਮੇਕਿੰਗ ਅਤੇ ਮਹਿੰਦੀ ਦੇ ਮੁਕਾਬਲੇ ਲਗਾਉਣ ਦੇ ਮੁਕਾਬਲਿਆਂ ਹੋਈ।ਪ੍ਰੋਗਰਾਮ ਦੀ ਆਰੰਭਤਾ ਸਰਸਵਤੀ ਪੂਜਨ ਕਰਕੇ ਕੀਤੀ ਗਈ।ਵਿਦਿਆਰਥੀਆਂ ਨੇ ਸਰਸਵਤੀ ਬੰਧਨਾਂ ਕਰਕੇ ਕੁਇਜ਼਼ ਮੁਕਾਬਲਾ ਕਰਵਾਇਆ ਗਿਆ। ਗੀਤ, ਸੋਲੋ ਡਾਂਸ, ਗਿੱਧਾ, ਭੰਗੜਾ, ਕੋਰਿਓਗ੍ਰਾਫੀ ਵਿਦਿਆਰਥੀਆਂ ਦੁਆਰਾ ਕੀਤਾ ਗਿਆ।ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਆਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵੱਖ ਵੱਖ ਹੋਏ ਮੁਕਾਬਲਿਆਂ ਵਿੱਚ ਪਹਿਲੇ ਅਤੇ ਦੂਜੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਭਿਆਚਾਰਕ ਪ੍ਰੋਗਰਾਮ ਵਿੱਚ ਪ੍ਰਸਿੱਧ ਗੀਤਕਾਰ ਮੱਟ ਸ਼ੇਰੋਂ ਵਾਲਾ, ਗਗਨ ਸਰਾਓ ਅਤੇ ਕਮਲ ਸੋਨੀ ਨੇ ਆਪਣੇ ਗੀਤਾਂ ਦੁਆਰਾ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ।ਸੰਸਥਾ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੌਸ਼ਨੀਆਂ ਦੇ ਤਿਉਹਾਰ ਨੂੰ ਦੀਵਾਲੀ, ਵਿਸ਼ਵਕਰਮਾ ਦਿਵਸ ਅਤੇ ਭਾਈ ਦੂਜ ਦੀ ਵਧਾਈ ਦਿੱਤੀ।
ਪ੍ਰੋਗਰਾਮ ਵਿੱਚ ਕਾਲਜ ਕਮੇਟੀ ਮੈਂਬਰ ਡਾ. ਰਾਜ ਕੁਮਾਰ, ਬਿਕਰਮਜੀਤ ਸਿੰਘ ਬਾਵਾ, ਡਾ. ਗੌਰਵ ਮਿੱਤਲ ਅਤੇ ਅਸ਼ਵਨੀ ਗੌਤਮ, ਮੀਡੀਆ ਦੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਗੁਰਸੇਵਕ ਸਿੰਘ, ਪ੍ਰੋ. ਅਵਤਾਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਅਮਨਜੀਤ ਸਿੰਘ, ਨਿਰਮਲ ਸਿੰਘ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …