Monday, December 23, 2024

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚੱਲੀ ਪੈਦਲ ਸ਼ਬਦ ਚੌਂਕੀ ਦਾ ਬੁੱਢਾ ਦਲ ਛਾਉਣੀ ਵਿਖੇ ਸਵਾਗਤ

ਆਈਆਂ ਸਖ਼ਸ਼ੀਅਤਾਂ ਦਾ ਕੀਤਾ ਗਿਆ ਸਨਮਾਨ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 10 ਸਤੰਬਰ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਬੀਤੀ ਰਾਤ ਕਿਲ੍ਹਾ ਗਵਾਲੀਅਰ ਦੇ ਗੁ: ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਿਸ ਗੁਰੂ ਨਗਰੀ ਅੰਮ੍ਰਿਤਸਰ ਪਰਤੀ ਤੀਜ਼ੀ ਪੈਦਲ ਸ਼ਬਦ ਚੌਂਕੀ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਅਰਦਾਸ ਕਰਨ ਉਪਰੰਤ ਸੰਪੂਰਨ ਹੋਈ।ਇਸ ਸ਼ਬਦ ਚੌਕੀ ਯਾਤਰਾ ਦਾ ਅੱਜ ਇਥੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁੱਜਣ `ਤੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਤਰਨਾਦਲ ਬਾਬਾ ਬਿੰਧੀਚੰਦ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲਿਆਂ, ਸਮੇਤ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਵਲੋਂ ਪੈਦਲ ਚੌਂਕੀ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ, ਪਰਮਜੀਤ ਸਿੰਘ ਬਾਜਵਾ ਮੈਨੇਜਰ, ਬਾਬਾ ਗੁਰਲਾਲ ਸਿੰਘ ਗ੍ਰੰਥੀ, ਬਾਬਾ ਅਮਰੀਕ ਸਿੰਘ ਗ੍ਰੰਥੀ, ਬਾਬਾ ਮੋਹਣ ਸਿੰਘ ਗ੍ਰੰਥੀ, ਭੁਜੰਗੀ ਗਗਨਦੀਪ ਸਿੰਘ ਤੇ ਜਗਦੀਸ਼ ਸਿੰਘ ਵਾਲੀਆ ਸਮੇਤ ਕਈ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …