ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਦਿਵਾਲੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਸਾਰੇ ਸਟਾਫ ਅਤੇ ਬੱਚਿਆ ਦੀ ਖੁਸ਼ਹਾਲੀ ਲਈ ਵਿਧੀ ਪੂਰਵਕ ਪੂਜਾ ਕਰਵਾਈ ਗਈ।ਨਰਸਰੀ ਤੋਂ ਤੀਸਰੀ ਕਲਾਸ ਦੇ ਬੱਚਿਆਂ ਦੇ ਮਨੋਰੰਜਕ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੱਚਿਆਂ ਨੇ ਰੰਗ ਬਿਰੰਗੇ ਦੀਵੇ, ਦਿਵਾਲੀ ਦੇ ਕਾਰਡ, ਸੁੰਦਰ ਡਰਾਇੰਗ ਅਤੇ ਨੱਚਦੇ ਟੱਪਦੇ ਖੁਸ਼ੀਆਂ ਮਨਾਉਂਦੇ ਹੋਏ ਦਿਵਾਲੀ ਦੇ ਤਿਉਹਾਰ ਦਾ ਆਨੰਦ ਮਾਣਿਆ।ਇਸ ਤੋਂ ਬਾਅਦ ਚੌਥੀ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਵਲੋ ਡਾਂਸ, ਗੀਤ, ਸਕਿੱਟ ਆਦਿ ਪੇਸ਼ ਕਰਕੇ ਮਨੋਰੰਜ਼ਨ ਕੀਤਾ ਗਿਆ ਅਤੇ ਪ੍ਰੋਗਰਾਮ ਵਿੱਚ ਹਿਸਾ ਲੈਣ ਵਾਲੇ ਵਿਦਿਆਥੀਆਂ ਨੂੰ ਤੋਹਫੇ ਉਪਹਾਰ ਦੇ ਕੇ ਸਨਮਾਨਿਤ ਕੀਤਾ ਗਿਆ।ਅਧਿਆਪਕਾਂ ਦੇ ਮਨੋਰੰਜ਼ਨ ਲਈ ਕਈ ਖੇਡਾਂ ਕਰਵਾਈਆਂ ਗਈਆਂ ਅਤੇ ਜੇਤੂ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਸਕੂਲ ਵਲੋਂ ਅਧਿਆਪਕਾਂ ਅਤੇ ਬਾਕੀ ਕਰਮਚਾਰੀਆਂ ਲਈ ਦਿਵਾਲੀ ਬੰਪਰ ਲੱਕੀ ਡਰਾਅ ਵੀ ਕੱਢਿਆ ਗਿਆ, ਜੋ ਕਿ ਅਧਿਆਪਕ ਕੁਲਵਿੰਦਰ ਕੌਰ ਅਤੇ ਸਕਿਉਰਟੀ ਗਾਰਡ ਲੱਖਾ ਸਿੰਘ ਦੇ ਹਿੱਸੇ ਆਇਆ।ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਦਿਵਾਲੀ ਇੱਕ ਪਵਿੱਤਰ ਤਿਉਹਾਰ ਹੈ, ਜਿਸ ਨੂੰ ਹਰ ਧਰਮ ਦੇ ਲੋਕ ਬੜੀ ਸ਼ਰਧਾ ਨਾਲ ਮਨਾਉਂਦੇ ਹਨ ਅਤੇ ਵਿਦਿਅਰਥੀਆ ਨੂੰ ਦਿਵਾਲੀ ਅਤੇ ਬੰਦੀਛੋੜ ਦਿਵਸ ਦੀ ਵਧਾਈ ਦਿੰਦੇ ਹੋਏ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ।ਅੰਤ ਵਿੱਚ ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾ, ਚੇਅਰਪਰਸਨ ਮੀਨੂੰ ਸ਼ਰਮਾ ਅਤੇ ਪ੍ਰਬੰਧਕ ਸ਼ਿਵ ਕੁਮਾਰ ਵਲੋਂ ਸਕੂਲ ਦੇ ਸਾਰੇ ਸਟਾਫ ਨੂੰ ਦਿਵਾਲੀ ਦੇ ਤੋਹਫੇ ਦੇ ਕੇ ਵਧਾਈ ਦਿੱਤੀ।ਇਸ ਮੌਕੇ ਸਮੂਹ ਸਕੂਲ ਸਟਾਫ ਮੈਂਬਰ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …