ਜਲੰਧਰ 24 ਦਸੰਬਰ (ਪਵਨਦੀਪ ਸਿੰਘ ਭੰਡਾਲ/ਪਰਮਿੰਦਰ ਸਿੰਘ/ਅਮਨਦੀਪ ਸਿੰਘ)- ਖੇਡਾਂ ਦੇ ਖੇਤਰ ਵਿਚ ਵੱਖਰੀ ਪਹਿਚਾਣ ਬਣਾ ਚੁੱਕੇ ਅਤੇ ੧੩ਵੀਂ ਵਾਰ ਸ. ਤੇਜਾ ਸਿੰਘ ਸਮੁੰਦਰੀ ਓਵਰਆਲ ਜਨਰਲ ਚੈਪੀਅਨਸ਼ਿਪ ਟਰਾਫੀ ਜਿੱਤਣ ਦਾ ਮਾਣ ਵੀ ਹਾਸਲ ਕਰਨ ਵਾਲੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਸ਼ੂਟਿੰਗ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਚੱਲ ਰਹੇ ਅੰਤਰ-ਕਾਲਜ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ਤੇ ਰਹੀ। ਕਾਲਜ ਦੀ ਸ਼ੂਟਿੰਗ ਟੀਮ ਵਿੱਚ ਅਜੈ ਸਿੰਘ, ਗੁਰਬੀਰ ਸਿੰਘ, ਗੁਰਮਨਜੀਤ ਸਿੰਘ ਮੱਲੀ ਅਤੇ ਬਲਕਾਰ ਸੰਧੂ ਨੇ ਵਧੀਆਂ ਖੇਡ ਪ੍ਰਦਰਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਖੇਡ ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਇਨ੍ਹਾਂ ਖਿਡਾਰੀਆਂ ਨੂੰ ਸਨਮਾਨਤ ਕੀਤਾ। ਪ੍ਰਿੰਸੀਪਲ ਡਾ.ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਖੇਡਾਂ ਦੇ ਖੇਤਰ ਵਿਚ ਇਕ ਵਿਲੱਖਣ ਪਹਿਚਾਣ ਬਣਾਈ ਹੈ ਅਤੇ ਕਾਲਜ ਦੁਆਰਾ ਖਿਡਾਰੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਕਾਲਜ ਜਿੱਥੇ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆਂ ਪ੍ਰਦਾਨ ਕਰ ਰਿਹਾ ਹੈ ਉੱਥੇ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਵੀ ਪੈਦਾ ਕਰ ਰਿਹਾ ਹੈ। ਇਸ ਮੌਕੇ ਪ੍ਰੋ. ਤਰਸੇਮ ਸਿੰਘ, ਪ੍ਰੋ. ਮਨਜਿੰਦਰ ਸਿੰਘ, ਪ੍ਰੋ. ਸੰਦੀਪ ਸਿੰਘ ਤੇ ਕੋਚ ਸਰਬਜੀਤ ਸਿੰਘ ਵੀ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …