Sunday, September 8, 2024

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 15 ਨਵੰਬਰ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਸਬੰਧੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 15 ਨਵੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਈ ਸੀ ਅਤੇ ਕੌਮ ਦੀ ਇਸ ਨੁਮਾਇੰਦਾ ਧਾਰਮਿਕ ਜਥੇਬੰਦੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਸਿੱਖੀ ਪ੍ਰਚਾਰ ਦੇ ਨਾਲ-ਨਾਲ ਵਿਦਿਆ, ਸਿਹਤ ਸੇਵਾਵਾਂ ਅਤੇ ਮਾਨਵ ਭਲਾਈ ਦੇ ਖੇਤਰ ਵਿਚ ਜ਼ਿਕਰਯੋਗ ਕਾਰਜ ਕੀਤੇ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਸੰਗਠਿਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ 103 ਸਾਲ ਪੁਰਾਣੀ ਇਸ ਧਾਰਮਿਕ ਨੁਮਾਇੰਦਾ ਜਥੇਬੰਦੀ ਦਾ ਸਥਾਪਨਾ ਦਿਵਸ ਮਨਾਉਣ ਦਾ ਮਕਸਦ ਜਿਥੇ ਇਸ ਲਈ ਆਪਾ ਕੁਰਬਾਨ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦ ਕਰਨਾ ਹੈ, ਉਥੇ ਹੀ ਮੌਜੂਦਾ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣਾ ਵੀ ਹੈ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …