Friday, April 24, 2026

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਇਲਾਕੇ ‘ਚ ਸਥਿਤ ਗੁਰਦੁਆਰਾ ਰਾਮਗੜ੍ਹੀਆ ਕੋਟ ਬਾਬਾ ਦੀਪ ਸਿੰਘ ਵਿਖੇ ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਅਤੇ ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ ਵਲੋਂ ਸਾਂਝੇ ਤੌਰ ‘ਤੇ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਸਮਾਗਮ ਦੌਰਾਨ ਮਨਜੀਤ ਸਿੰਘ ਮੰਜ਼ਿਲ ਪ੍ਰਧਾਨ ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਅਤੇ ਅਮਰ ਸਿੰਘ ਸੋਖੀ ਪ੍ਰਧਾਨ ਨੇ ਹਾਜ਼ਰ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਘੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਪਾਲ ਸਿੰਘ ਸੋਖੀ, ਜਗਜੀਤ ਸਿੰਘ ਠੇਕੇਦਾਰ, ਨਿਰਮਲ ਸਿੰਘ, ਗੁਰਬਖਸ਼ ਸਿੰਘ ਵੰਦਲ, ਭਗਵੰਤ ਸਿੰਘ, ਖੁਸ਼ਵਿੰਦਰ ਸਿੰਘ, ਦਲਜੀਤ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਪ੍ਰੋ. ਮੇਜ਼ਰ ਸਿੰਘ, ਜਗਜੀਤ ਸਿੰਘ, ਗੁਰਦੇਵ ਸਿੰਘ, ਤਰਲੋਕ ਸਿੰਘ, ਮਹਿੰਦਰ ਸਿੰਘ ਸਹਿਮੀ, ਕਸ਼ੰੀਰ ਸਿੰਘ ਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।ਸਮਾਗਮ ਦੀ ਸਮਾਪਤੀ ‘ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸੇ ਤਰਾਂ ਸ਼ਹਿਰ ਦੀਆਂ ਹੋਰ ਸੁਸਾਇਟੀਆਂ ਵਲੋਂ ਵੀ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਗਿਆ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …